ਜਲੰਧਰ ''ਚ 18 ਫਰਵਰੀ ਸ਼ਾਮ ਤੋਂ ਲੈ ਕੇ ਚੋਣਾਂ ਦੇ ਦਿਨ ਤੱਕ ਰਹੇਗਾ ''ਡਰਾਈ ਡੇਅ'', ਡੀ. ਸੀ. ਨੇ ਦਿੱਤੇ ਹੁਕਮ

Thursday, Feb 17, 2022 - 01:50 PM (IST)

ਜਲੰਧਰ ''ਚ 18 ਫਰਵਰੀ ਸ਼ਾਮ ਤੋਂ ਲੈ ਕੇ ਚੋਣਾਂ ਦੇ ਦਿਨ ਤੱਕ ਰਹੇਗਾ ''ਡਰਾਈ ਡੇਅ'', ਡੀ. ਸੀ. ਨੇ ਦਿੱਤੇ ਹੁਕਮ

ਜਲੰਧਰ (ਚੋਪੜਾ)– ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ 20 ਫਰਵਰੀ ਨੂੰ ਚੋਣਾਂ ਦੇ ਦਿਨ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਅਨੇਕਾਂ ਪ੍ਰੀ-ਪੋਲ ਹੁਕਮ ਲਾਗੂ ਹੋ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਬੀਤੇ ਦਿਨ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਸਾਰੇ ਪ੍ਰੀ-ਪੋਲ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 18 ਫਰਵਰੀ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅਧੀਨ ਆਉਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਜਿਨ੍ਹਾਂ ਵਿਚ ਜਲੰਧਰ ਵੈਸਟ, ਨਾਰਥ, ਸੈਂਟਰਲ, ਕਰਤਾਰਪੁਰ, ਕੈਂਟ, ਨਕੋਦਰ, ਆਦਮਪੁਰ, ਫਿਲੌਰ, ਸ਼ਾਹਕੋਟ ਹਲਕੇ ਸ਼ਾਮਲ ਹਨ, ਵਿਚ ਵੱਖ-ਵੱਖ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਪ੍ਰਚਾਰ ਕਰ ਰਹੇ ਸਿਆਸੀ ਲੋਕਾਂ ਅਤੇ ਬਾਹਰੀ ਲੋਕਾਂ ਨੂੰ ਚੋਣ ਪ੍ਰਚਾਰ ਬੰਦ ਕਰ ਕੇ ਤੁਰੰਤ ਹਲਕਾ ਛੱਡ ਕੇ ਵਾਪਸ ਜਾਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਵਰਕਰ ਅਤੇ ਸਿਆਸੀ ਨੇਤਾ ਜੋ ਕਿਸੇ ਹਲਕੇ ਦੇ ਵੋਟਰ ਨਹੀਂ ਹਨ, ਚੋਣ ਪ੍ਰਚਾਰ ਦੀ ਸਮਾਂ-ਹੱਦ ਸਮਾਪਤ ਹੋਣ ਤੋਂ ਬਾਅਦ ਹਲਕੇ ਵਿਚ ਨਹੀਂ ਰਹਿ ਸਕਦੇ।
ਡਿਪਟੀ ਕਮਿਸ਼ਨਰ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਬਾਹਰੀ ਲੋਕਾਂ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਜਾਣੂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੰਘਰਸ਼ ਭਰਿਆ ਰਿਹਾ ਸੁਰਿੰਦਰ ਸਿੰਘ ਡੁਲੇਵਾਲ ਦਾ ਜੀਵਨ, ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਹਰ ਮੁੱਦੇ ’ਤੇ ਕੀਤੀ ਗੱਲਬਾਤ

18 ਫਰਵਰੀ ਸ਼ਾਮ ਤੋਂ ਵੋਟਿੰਗ ਦੇ ਦਿਨ ਤਕ ਡਰਾਈ ਡੇਅ ਐਲਾਨ
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਨੇ 18 ਫਰਵਰੀ ਸ਼ਾਮ ਤੋਂ 48 ਘੰਟਿਆਂ ਤੋਂ ਇਲਾਵਾ ਵੋਟਿੰਗ ਦੇ ਦਿਨ ਨੂੰ ਡਰਾਈ ਡੇਅ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਜੋ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਣਗੀਆਂ, ਜਦਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲੇ ਵਿਚ ਸ਼ੁੱਕਰਵਾਰ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋਣ ਤੋਂ ਲੈ ਕੇ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੱਕ ਜ਼ਿਲੇ ਵਿਚ 48 ਘੰਟਿਆਂ ਦਾ ਡਰਾਈ ਡੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 10 ਮਾਰਚ ਨੂੰ ਗਿਣਤੀ ਵਾਲੇ ਦਿਨ ਨੂੰ ਵੀ ਡਰਾਈ ਡੇਅ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹੇ ਦੇ ਹੋਟਲਾਂ, ਰੈਸਟੋਰੈਂਟ, ਬਾਰ ਜਾਂ ਹੋਰ ਦੁਕਾਨਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਸ਼ਰਾਬ ਪਿਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ: ਆਰ. ਪੀ. ਸਿੰਘ ਦਾ ਵੱਡਾ ਦਾਅਵਾ, ਪੰਜਾਬ ’ਚ ਭਾਜਪਾ ਦੇ ਸਹਿਯੋਗ ਤੋਂ ਬਿਨਾਂ ਨਹੀਂ ਬਣ ਸਕੇਗੀ ਕੋਈ ਵੀ ਸਰਕਾਰ

ਸਿਵਲ ਅਤੇ ਪੁਲਸ ਪ੍ਰਸ਼ਾਸਨ ਗੈਸਟ ਹਾਊਸਾਂ ਅਤੇ ਕਮਿਊਨਿਟੀ ਹਾਲ ਦੀ ਚੈਕਿੰਗ ਕਰੇਗਾ
ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਗੈਸਟ ਹਾਊਸਾਂ ਵਿਚ ਰਹਿਣ ਵਾਲੇ ਲੋਕਾਂ ਦੇ ਰਿਕਾਰਡ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦੇਣ 'ਤੇ ਪੜਤਾਲ ਕਰਨ ਤੋਂ ਇਲਾਵਾ ਸਾਰੇ ਕਮਿਊਨਿਟੀ ਹਾਲਾਂ ਦੀ ਚੈਕਿੰਗ ਕੀਤੀ ਜਾਵੇਗੀ, ਜਿੱਥੇ ਬਾਹਰੀ ਵਿਅਕਤੀਆਂ ਅਤੇ ਸਿਆਸੀ ਵਰਕਰਾਂ ਨੂੰ ਰੱਖਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕੇ ਦੇ ਬਾਹਰ ਦੇ ਵਾਹਨਾਂ ਦੀ ਆਵਾਜਾਈ ’ਤੇ ਨਜ਼ਰ ਰੱਖਣ ਲਈ ਹਰੇਕ ਹਲਕੇ ਦੀ ਹੱਦ ’ਤੇ ਚੈੱਕ ਪੋਸਟ ਸਥਾਪਿਤ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਅਤੇ ਜਨ-ਸਮੂਹਾਂ ਦੀ ਪਛਾਣ ਨੂੰ ਲੈ ਕੇ ਵੀ ਵਿਸ਼ੇਸ਼ ਚੈਕਿੰਗ ਹੋਵੇਗੀ ਤਾਂ ਜੋ ਪਤਾ ਚੱਲ ਸਕੇ ਕਿ ਉਹ ਹਲਕੇ ਦੇ ਵੋਟਰ ਹਨ ਜਾਂ ਬਾਹਰੀ ਵਿਅਕਤੀ ਹਨ।

ਇਹ ਵੀ ਪੜ੍ਹੋ: CM ਚੰਨੀ ਦਾ ਵੱਡਾ ਦਾਅਵਾ, ਕੇਜਰੀਵਾਲ ਦਾ ਰਾਜਨੀਤਕ ਵਿਸ਼ਲੇਸ਼ਣ ਹਮੇਸ਼ਾ ਗ਼ਲਤ ਸਾਬਿਤ ਹੋਇਆ, ਇਸ ਵਾਰ ਵੀ ਹੋਵੇਗਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News