ਨਵਾਂਸ਼ਹਿਰ ਜ਼ਿਲ੍ਹੇ 'ਚ 70.3 ਫ਼ੀਸਦੀ ਹੋਈ ਵੋਟਿੰਗ, 27 ਉਮੀਦਵਾਰਾਂ ਦੀ ਕਿਸਮਤ ਦਾ EVM 'ਚ ਹੋਈ ਕੈਦ

Sunday, Feb 20, 2022 - 07:46 PM (IST)

ਨਵਾਂਸ਼ਹਿਰ ਜ਼ਿਲ੍ਹੇ 'ਚ 70.3 ਫ਼ੀਸਦੀ ਹੋਈ ਵੋਟਿੰਗ, 27 ਉਮੀਦਵਾਰਾਂ ਦੀ ਕਿਸਮਤ ਦਾ EVM  'ਚ ਹੋਈ ਕੈਦ

ਨਵਾਂਸ਼ਹਿਰ (ਤ੍ਰਿਪਾਠੀ, ਜ.ਬ.ਕਟਾਰੀਆ)- ਜ਼ਿਲ੍ਹੇ ਦੇ 614 ਪੋਲਿੰਗ ਬੂਥਾਂ ’ਤੇ ਲਗਾਤਾਰ ਵੋਟਿੰਗ ਦਾ ਕੰਮ ਖ਼ਤਮ ਹੋ ਚੁੱਕਾ ਹੈ। ਪੈਣ ਵਾਲੀਆਂ ਵੋਟਾਂ ਦੌਰਾਨ 4.99 ਲੱਖ ਵੋਟਰ ਵਿਧਾਨ ਸਭਾ ਹਲਕਾ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਚੋਣ ਮੈਦਾਨ ’ਚ ਨਿੱਤਰੇ 27 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਜਿਨ੍ਹਾਂ ਨੇ ਸ਼ਨੀਵਾਰ ਨੂੰ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ, ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 4,99,025 ਵੋਟਰ ਹਨ ਜਿਨ੍ਹਾਂ ਵਿਚ ਬੰਗਾ ਵਿਚ 1,65,407, ਨਵਾਂਸ਼ਹਿਰ ’ਚ 1,77,400 ਅਤੇ ਬਲਾਚੌਰ’ਚ 1,56,218 ਵੋਟਰ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਵੋਟਿੰਗ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ

ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਐਤਵਾਰ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੇ ਪੈਰਾਮਿਲਟਰੀ ਫੋਰਸ ਅਤੇ ਪੰਜਾਬ ਪੁਲਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹੇ 'ਚ ਕੁੱਲ 70.3 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿਚ ਹਿੱਸਾ ਲੈ ਕੇ ਆਪਣੀ ਵੋਟ ਪਾਈ। ਉਨ੍ਹਾਂ ਦੱਸਿਆ ਕਿ ਬਲਾਚੌਰ ਵਿਚ ਸਭ ਤੋ ਵੱਧ 73.8 ਫੀਸਦੀ, ਬੰਗਾ ਵਿਚ 69.4 ਅਤੇ ਨਵਾਂਸ਼ਹਿਰ ਵਿਚ 67.6 ਫ਼ੀਸਦੀ ਵੋਟਰਾਂ ਨੇ ਵੋਟ ਪਾਈ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਿਲੇ ਵਿਚ 77.40 ਫ਼ੀਸਦੀ ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ 66.72 ਵੋਟ ਫ਼ੀਸਦੀ ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ: ਰਣਦੀਪ ਸੁਰਜੇਵਾਲਾ ਦਾ ਵੱਡਾ ਬਿਆਨ, ਪੰਜਾਬ ਚੋਣਾਂ ’ਚ ‘ਆਪ’ ਤੇ ਭਾਜਪਾ ਦੀ ਮਿਲੀਭੁਗਤ ਦਾ ਪਰਦਾਫਾਸ਼ ਹੋਇਆ

ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ
ਨਵਾਂਸ਼ਹਿਰ- 67.6 ਫ਼ੀਸਦੀ
ਬੰਗਾ-69.4 ਫ਼ੀਸਦੀ
ਬਲਾਚੌਰ-73.8
ਫ਼ੀਸਦੀ

ਇਹ ਵੀ ਪੜ੍ਹੋ: ਟਾਂਡਾ ਵਿਖੇ ਥਾਣੇ 'ਚ ਮੁਲਜ਼ਮ ਨੇ ਲਿਆ ਫਾਹਾ, ਪੁਲਸ ਨੂੰ ਪਈਆਂ ਭਾਜੜਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News