ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਤੇ ਫਗਵਾੜਾ ਤੋਂ ਬਸਪਾ ਦੇ ਜਸਬੀਰ ਗੜੀ ਅੱਗੇ
Thursday, Mar 10, 2022 - 11:18 AM (IST)
 
            
            ਕਪੂਰਥਲਾ (ਵੈੱਬ ਡੈਸਕ, ਵਿਪਿਨ)— ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਪੂਰਥਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ 35053 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੂਜੇ ਨੰਬਰ ’ਤੇ ਚੱਲ ਰਹੀ ਹੈ। ‘ਆਪ’ ਉਮੀਦਵਾਰ ਮੰਜੂ ਰਾਣਾ 30099 ਵੋਟਾਂ ਮਿਲੀਆਂ ਹਨ।
ਇਸੇ ਤਰ੍ਹਾਂ ਫਗਵਾੜਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਜਸਬੀਰ ਸਿੰਘ ਗੜੀ ਅੱਗੇ ਚੱਲ ਰਹੇ ਹਨ। ਹੁਣ ਤੱਕ ਦੇ ਰੁਝਾਨਾਂ ’ਚ ਜਸਬੀਰ ਸਿੰਘ ਗੜੀ ਨੂੰ 16394 ਵੋਟਾਂ ਮਿਲੀਆਂ ਹਨ ਜਦਕਿ ਬਲਵਿੰਦਰ ਸਿੰਘ ਧਾਲੀਵਾਲ ਕਾਂਗਰਸੀ ਉਮੀਦਵਾਰ ਨੂੰ 14901 ਵੋਟਾਂ ਮਿਲੀਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੁਗਿੰਦਰ ਸਿੰਘ ਮਾਨ ਨੂੰ 14543 ਵੋਟਾਂ ਮਿਲੀਆਂ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            