ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ 7263 ਵੋਟਾਂ ਨਾਲ ਰਹੇ ਜੇਤੂ

Thursday, Mar 10, 2022 - 11:47 AM (IST)

ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ 7263 ਵੋਟਾਂ ਨਾਲ ਰਹੇ ਜੇਤੂ

ਕਪੂਰਥਲਾ (ਵੈੱਬ ਡੈਸਕ, ਵਿਪਿਨ)—  ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਪੂਰਥਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ 7263 ਵੋਟਾਂ ਨਾਲ ਜਿੱਤ ਗਏ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਰਹੀ ਹੈ। ਰਾਣਾ ਗੁਰਜੀਤ 40844 ਵੋਟਾਂ ਨਾਲ ਜੇਤੂ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ 34556 ਨੂੰ ਵੋਟਾਂ ਮਿਲੀਆਂ ਹਨ। 
ਇਥੇ ਦੱਸਣਯੋਗ ਹੈ ਕਿ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਦਾ ਮੁਕਾਬਲਾ ‘ਆਪ’ ਉਮੀਦਵਾਰ ਮੰਜੂ ਰਾਣਾ, ਭਾਜਪਾ ਰਣਜੀਤ ਸਿੰਘ ਖੋਜੇਵਾਲ ਅਤੇ ਬਹੁਜਨ ਸਮਾਜ ਪਾਰਟੀ ਦੇ ਦਵਿੰਦਰ ਸਿੰਘ ਨਾਲ ਸੀ। ਇਸ ਮੁਕਾਬਲਾ ਦੌਰਾਨ ਰਾਣਾ ਗੁਰਜੀਤ ਨੇ ਆਮ ਆਦਮੀ ਪਾਰਟੀ ਨੂੰ ਮਾਤ ਦਿੰਦੇ ਹੋਏ 40844 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ। 


author

shivani attri

Content Editor

Related News