ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੋਟਲੀ 4594 ਵੋਟਾਂ ਨਾਲ ਜਿੱਤੇ, ਪਵਨ ਟੀਨੂੰ ਹਾਰੇ

Thursday, Mar 10, 2022 - 04:01 PM (IST)

ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੋਟਲੀ 4594 ਵੋਟਾਂ ਨਾਲ ਜਿੱਤੇ, ਪਵਨ ਟੀਨੂੰ ਹਾਰੇ

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਨੇ 4594 ਵੋਟਾਂ ਨਾਲ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (ਅਕਾਲੀ-ਬਸਪਾ) ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਆਦਮਪੁਰ ਹਲਕੇ ਤੋਂ ਸੁਖਵਿੰਦਰ ਸਿੰਘ ਕੋਟਲੀ ਦੀ ਜਿੱਤ ਦੀ ਖ਼ਬਰ ਮਿਲਦਿਆਂ ਹੀ ਕਾਂਗਰਸੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ। 

ਇਹ ਵੀ ਪੜ੍ਹੋ:  ਭਦੌੜ ਹਲਕੇ ਤੋਂ ਵੱਡੇ ਫਰਕ ਨਾਲ ਹਾਰੇ CM ਚਰਨਜੀਤ ਸਿੰਘ ਚੰਨੀ, ‘ਆਪ’ ਉਮੀਦਵਾਰ ਲਾਭ ਸਿੰਘ ਰਹੇ ਜੇਤੂ

ਪੰਜਾਬ ਵਿਚ 20 ਫਰਵਰੀ ਨੂੰ ਹੋਈਆਂ ਚੌਣਾਂ ਦੇ ਅੱਜ ਨਤੀਜੇ ਆਉਣ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਨੇ 39373 ਵੋਟਾਂ, ਅਕਾਲੀ-ਬਸਪਾ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ 34779 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਤ ਲਾਲ ਭੱਟੀ ਨੇ 28687 ਵੋਟਾਂ, ਆਜ਼ਾਦ ਉਮੀਦਵਾਰ ਪਰਸ਼ੋਤਮ ਅਹੀਰ ਨੇ 5727 ਵੋਟਾਂ ਹਾਸਲ ਕੀਤੀਆਂ। ਇਸ ਤਰਾਂ ਸੁਖਵਿੰਦਰ ਕੋਟਲੀ ਤਿਕੌਣੇ ਮੁਕਾਬਲੇ ਨਾਲ 4594 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਆਦਮਪੁਰ ਵਿਚ ਆਮ ਚਰਚਾ ਹੈ ਕਿ ਚੇਲੇ ਨੇ ਹੀ ਉਸਤਾਦ ਨੂੰ ਪਟਕੀ ਦੇ ਦਿੱਤੀ। 

ਇਹ ਵੀ ਪੜ੍ਹੋ:  ਜਲੰਧਰ ਵੈਸਟ ’ਚ ਕਾਂਗਰਸ-ਭਾਜਪਾ ਨੂੰ ਵੱਡਾ ਝਟਕਾ, ‘ਆਪ’ ਉਮੀਦਵਾਰ ਸ਼ੀਤਲ ਅੰਗੂਰਾਲ ਜਿੱਤੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News