ਪੰਜਾਬ ਵਿਧਾਨ ਸਭਾ ''ਚ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ
Tuesday, Jul 15, 2025 - 10:15 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਅਖ਼ੀਰਲਾ ਦਿਨ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਦੀ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - Air India ਦਾ ਕਰੂ ਮੈਂਬਰ ਹੀ ਨਿਕਲਿਆ ਦੋਸ਼ੀ! DRI ਨੇ ਮਾਸਟਰਮਾਈਂਡ ਸਣੇ ਕੀਤਾ ਗ੍ਰਿਫ਼ਤਾਰ
ਕੈਬਨਿਟ ਮੰਤਰੀ ਵੱਲੋਂ ਡਾ. ਰਵਜੋਤ ਵੱਲੋਂ ਫੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਸਤਾਅ ਪੇਸ਼ ਕੀਤਾ ਗਿਆ। ਇੱਥੇ ਦੱਸ ਦਈਏ ਕਿ ਫੌਜਾ ਸਿੰਘ 114 ਸਾਲ ਦੇ ਸਨ ਤੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਕਿਹਾ ਜਾਂਦਾ ਹੈ। ਉਹ ਜਲੰਧਰ ਦੇ ਬਿਆਸ ਪਿੰਡ ਰਹਿਣ ਵਾਲੇ ਸਨ ਤੇ ਬੀਤੀ ਰਾਤ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਨ੍ਹਾਂ ਨੇ ਮੈਰਾਥਨ ਦੌੜਨ ਦਾ ਫ਼ੈਸਲਾ ਕੀਤਾ ਤੇ ਕਈ ਖ਼ਿਤਾਬ ਵੀ ਜਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8