ਪੰਜਾਬ ਵਿਧਾਨ ਸਭਾ ਸ਼ੁਰੂ ਹੁੰਦੇ ਹੀ ਪਿਆ ਰੌਲਾ, CM ਮਾਨ ਤੇ ਬਾਜਵਾ ਵਿਚਾਲੇ ਤਿੱਖੀ ਬਹਿਸ (ਵੀਡੀਓ)

03/04/2024 6:27:11 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁਰੋਹਿਤ ਨੂੰ ਤਾਲਾ ਅਤੇ ਚਾਬੀਆਂ ਦਾ ਤੋਹਫ਼ਾ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਾਹਰ ਨਹੀਂ ਜਾਵੇਗਾ ਅਤੇ ਸਾਰੇ ਬੈਠ ਕੇ ਕਾਰਵਾਈ ਸੁਣਨਗੇ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਖੜ੍ਹੇ ਹੋ ਗਏ ਅਤੇ ਸਭ ਨੂੰ ਆਪੋ-ਆਪਣੀਆਂ ਸੀਟਾਂ 'ਤੇ ਬੈਠਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀ ਰਾਜਪਾਲ ਦੇ ਭਾਸ਼ਣ 'ਚ ਵਿਘਨ ਨਹੀਂ ਪਾ ਸਕਦੇ। ਮੁੱਖ ਮੰਤਰੀ ਨੇ ਕਿਹਾ ਅੱਜ ਸਾਰੇ ਭੇਤ ਖੁੱਲ੍ਹਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਮੁੱਖ ਮੰਤਰੀ ਮਾਨ ਦੇ ਇਹ ਬੋਲ ਸੁਣ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਰਾਜ਼ ਹੋ ਗਏ ਅਤੇ ਸਦਨ 'ਚ ਬਹਿਸਬਾਜ਼ੀ ਸ਼ੁਰੂ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਵਾਰੀ ਹੈ, ਜਦੋਂ ਤੁਹਾਡੀ ਵਾਰੀ ਆਈ ਤਾਂ ਬੋਲ ਲਈਓ। ਬਾਜਵਾ ਨੇ ਕਿਹਾ ਕਿ ਤੁਹਾਡੇ ਕੋਲ ਤਾਲਾ ਲਾਉਣ ਦੀ ਪਾਵਰ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਸੱਚ ਬੋਲਿਆ ਤਾਂ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋਣਾ, ਇਸ ਲਈ ਜਿੰਦਾ ਲਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਬਾਹਰ ਨਾ ਜਾਣ ਦਿੱਤਾ ਜਾਵੇ ਤਾਂ ਜੋ ਉਹ ਸਾਰਾ ਸੱਚ ਬੈਠ ਕੇ ਸੁਣ ਸਕਣ।  ਇਸ ਰੌਲੇ-ਰੱਪੇ ਮਗਰੋਂ ਸਪੀਕਰ ਵਲੋਂ ਵਿਧਾਨ ਸਭਾ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਮੁੱਖ ਮੰਤਰੀ ਨੇ ਕਿਹਾ ਅੱਜ ਸਾਰੇ ਭੇਤ ਖੁੱਲ੍ਹਣਗੇ। ਜਦੋਂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਨਹੀਂ ਬੈਠੇ ਅਤੇ ਬਹਿਸਬਾਜ਼ੀ ਕਰਨ ਲੱਗੇ ਤਾਂ ਮੁੱਖ ਮੰਤਰੀ ਮਾਨ ਨੇ ਕਿਹਾ ਕਲਾਸ 'ਚ ਨਾਲਾਇਕ ਬੱਚੇ ਹੀ ਖੜ੍ਹੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਲੋਕ ਜਿੰਦੇ ਲਾਉਣਗੇ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਹੰਕਾਰ ਕਰਦੇ ਹਨ ਅਤੇ ਤੂੰ ਤੋਂ ਬਿਨਾਂ ਗੱਲ ਨਹੀਂ ਕਰਦੇ। ਇਸ ਤੋਂ ਇਲਾਵਾ ਸਾਡੇ ਆਗੂਆਂ ਨੂੰ ਮਟੀਰੀਅਲ ਦੱਸਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਵਿਰੋਧੀਆਂ ਨੂੰ ਕੁਰਸੀ ਨਹੀਂ ਮਿਲਣੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News