ਪੰਜਾਬ 'ਚ ਜਾਅਲੀ ਸਰਟੀਫਿਕੇਟ ਬਣਾ ਨੌਕਰੀਆਂ ਲੈਣ ਵਾਲੇ ਸਾਵਧਾਨ, CM ਮਾਨ ਨੇ ਕੀਤਾ ਵੱਡਾ ਐਲਾਨ (ਵੀਡੀਓ)

03/05/2024 10:47:36 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਧਿਰ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਦਾ ਬਜਟ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਵੇਰੇ 11 ਵਜੇ ਪੇਸ਼ ਕੀਤਾ ਜਾਵੇਗਾ, ਜਿਸ ਦੌਰਾਨ ਪੰਜਾਬੀਆਂ ਲਈ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਸਦਨ ਅੰਦਰ ਇਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਹੈ ਅਤੇ ਮੰਤਰੀਆਂ ਵਲੋਂ ਪ੍ਰਸ਼ਨਾਂ ਦਾ ਉੱਤਰ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਵਿਰੋਧੀਆਂ ਦੇ ਰੌਲੇ 'ਤੇ ਸਪੀਕਰ ਨੂੰ ਬੋਲੇ CM ਮਾਨ-ਮੈਂ ਵੀ ਇੱਥੇ ਹੀ ਬੈਠਾਂਗਾ, ਅੱਜ ਇੰਝ ਹੀ ਚੱਲਣ ਦਿਓ
ਸਦਨ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ. ਸੀ. ਜਾਂ ਹੋਰ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਲੈ ਕੇ ਨੌਕਰੀਆਂ ਲੈਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਖ਼ਿਲਾਫ਼ ਅਸੀਂ ਕਾਰਵਾਈ ਦੀ ਪੂਰੀ ਤਿਆਰੀ ਕਰ ਰਹੇ ਹਾਂ। ਜੋ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੇ ਕਦੋਂ ਨੌਕਰੀ ਲਈ ਅਤੇ ਹੁਣ ਤੱਕ ਕਿੰਨੀ ਤਨਖ਼ਾਹ ਲਈ, ਉਹ ਵਾਪਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਅਲੀ ਸਰਟੀਫਿਕੇਟਾਂ ਦੀ ਜਾਂਚ ਕਰ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਈਆਂ ਹਦਾਇਤਾਂ
ਆਉਣ ਵਾਲੇ ਦਿਨਾਂ 'ਚ ਪਤਾ ਲੱਗ ਜਾਵੇਗਾ ਕਿ ਕਿੰਨੇ ਬੰਦੇ ਗਲਤ ਨੌਕਰੀਆਂ 'ਤੇ ਲੱਗੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਬੰਦ ਪਈਆਂ  ਨਹਿਰਾਂ, ਰਜਵਾਹੇ ਅਤੇ ਬਰਸਾਤੀ ਨਹਿਰਾਂ 'ਚ ਵੀ ਪਾਣੀ ਆ ਰਿਹਾ ਹੈ ਅਤੇ ਲੋਕਾਂ ਨੂੰ ਵੱਡਾ ਫ਼ਾਇਦਾ ਹੋ ਰਿਹਾ ਹੈ। ਅਸੀਂ ਅਗਲੇ ਹਾੜ੍ਹੀ ਦੇ ਸੀਜ਼ਨ 'ਚ 14 ਲੱਖ 'ਚੋਂ ਅਸੀਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਕਰ ਦੇਣਾ ਚਾਹੁੰਦੇ ਹਾਂ ਕਿਉਂਕਿ ਲੋਕਾਂ ਨੂੰ ਇੰਨਾ ਜ਼ਿਆਦਾ ਨਹਿਰਾਂ ਦਾ ਪਾਣੀ ਮਿਲ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Babita

This news is Content Editor Babita