ਪੰਜਾਬ ਵਿਧਾਨ ਸਭਾ ''ਚ ਉੱਠਿਆ ਮਿਡ-ਡੇਅ-ਮੀਲ ਵਰਕਰਾਂ ਦੀ ਤਨਖ਼ਾਹ ਦਾ ਮੁੱਦਾ (ਵੀਡੀਓ)
Wednesday, Mar 06, 2024 - 06:44 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ-ਭੱਤਾ ਅਤੇ ਤਨਖ਼ਾਹ ਸਬੰਧੀ ਮੁੱਦਾ ਚੁੱਕਿਆ ਗਿਆ। ਇਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ-ਭੱਤਾ ਅਤੇ ਤਨਖ਼ਾਹ ਵਧਾਉਣ ਸਬੰਧੀ ਵਿੱਤੀ ਸਾਲ 2024-25 ਲਈ ਕੇਂਦਰ ਸਰਕਾਰ ਅੱਗੇ ਇਹ ਮੁੱਦਾ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : Punjab Budget 2024 : ਬਜਟ ਦੌਰਾਨ ਪੰਜਾਬੀਆਂ ਲਈ ਵੱਡੇ ਐਲਾਨ ਕਰ ਰਹੇ ਹਰਪਾਲ ਚੀਮਾ (ਵੀਡੀਓ)
ਉਨ੍ਹਾਂ ਦੱਸਿਆ ਕਿ ਕੁੱਕ ਕਮ ਹੈਲਪਰਾਂ ਦੀ ਨਿਯੁਕਤੀ ਸਕੂਲ ਪ੍ਰਬੰਧਕਾਂ ਵਲੋਂ ਮਾਣ-ਭੱਤੇ ਦੇ ਪਾਰਟ ਟਾਈਮ ਵਜੋਂ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਮਾਣ-ਭੱਤਾ ਅਤੇ ਪੀ. ਐੱਮ. ਪੋਸ਼ਣ ਸਕੀਮ ਦੀਆਂ ਹਦਾਇਤਾਂ ਅਨੁਸਾਰ ਕੇਂਦਰ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਵੀ ਇਸ 'ਚ ਆਪਣਾ ਹਿੱਸਾ ਪਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ, ਸੋਲਰ ਲਾਈਟਾਂ ਦਾ ਚੁੱਕਿਆ ਗਿਆ ਮੁੱਦਾ (ਵੀਡੀਓ)
ਇਸ ਤੋਂ ਇਲਾਵਾ ਹਰਜੋਤ ਬੈਂਸ ਨੇ ਦੱਸਿਆ ਕਿ ਟੀਚਿੰਗ ਕਾਡਰ ਦੀਆਂ 14 ਆਸਾਮੀਆਂ ਹਨ, ਜਿਨ੍ਹਾਂ 'ਚੋਂ 9 ਭਰੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਨਾਨ-ਟੀਚਿੰਗ ਦੀਆਂ 5 ਆਸਾਮੀਆਂ ਹਨ, ਜਿਨ੍ਹਾਂ 'ਚੋਂ 2 ਆਸਾਮੀਆਂ ਭਰੀਆਂ ਹੋਈਆਂ ਹਨ। ਉੁਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ ਜ਼ਿਆਦਾਤਰ ਲੈਕਚਰਾਰ ਅਤੇ ਪ੍ਰਿੰਸੀਪਲ ਦੀਆਂ ਪੋਸਟਾਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8