ਪੰਜਾਬ ਵਿਧਾਨ ਸਭਾ 'ਚ ਉੱਠਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ, CM ਮਾਨ ਨੇ ਖ਼ੁਦ ਦਿੱਤਾ ਜਵਾਬ (ਵੀਡੀਓ)
Monday, Sep 02, 2024 - 03:55 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ। ਸਦਨ ਅੰਦਰ ਪ੍ਰਸ਼ਨਕਾਲ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਪਰਗਟ ਸਿੰਘ ਨੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ ਅਤੇ ਵਾਤਵਰਣ ਸਬੰਧੀ ਵੀ ਗੱਲ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਟ੍ਰੈਫਿਕ Advisory ਜਾਰੀ, ਇਨ੍ਹਾਂ ਸੜਕਾਂ ਤੋਂ ਨਾ ਲੰਘੋ
ਉਨ੍ਹਾਂ ਦੀ ਗੱਲ ਦਾ ਜਵਾਬ ਮੁੱਖ ਮੰਤਰੀ ਮਾਨ ਵਲੋਂ ਖ਼ੁਦ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਜ਼ਿਆਦਾ ਸੰਜੀਦਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ 'ਚ ਦਰੱਖਤਾਂ ਅਤੇ ਪਾਣੀਆਂ ਦੀ ਗੱਲ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਉਨ੍ਹਾਂ ਕਿਹਾ ਕਿ ਅਸੀਂ 70 ਤੋਂ 75 ਫ਼ੀਸਦੀ ਨਹਿਰੀ ਪਾਣੀ ਲੋਕਾਂ ਨੂੰ ਦੇਣ 'ਚ ਕਾਮਯਾਬ ਹੋਏ ਹਾਂ। ਜਿਸ ਦਿਨ ਅਸੀਂ ਸਹੁੰ ਚੁੱਕੀ ਸੀ, ਉਸ ਦਿਨ ਸਿਰਫ 21 ਫ਼ੀਸਦੀ ਨਹਿਰੀ ਪਾਣੀ ਲੋਕਾਂ ਨੂੰ ਮਿਲਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਖ਼ੁਦ ਪਰਗਟ ਸਿੰਘ ਨਾਲ ਜਾ ਕੇ ਮੌਕੇ ਦਾ ਜਾਇਜ਼ਾ ਲੈਣਗੇ ਤਾਂ ਹੀ ਇਸ ਸਮੱਸਿਆ ਦਾ ਹੱਲ ਨਿਕਲੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8