ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਵੱਖ-ਵੱਖ ਮੁੱਦਿਆਂ 'ਤੇ ਹੋ ਰਹੀ ਚਰਚਾ (ਵੀਡੀਓ)
Tuesday, Sep 03, 2024 - 10:42 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਵੱਖ-ਵੱਖ ਮੁੱਦਿਆਂ ਚੁੱਕੇ ਜਾ ਰਹੇ ਹਨ। ਸਦਨ ਅੰਦਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਮਿਊਨਿਟੀ ਹੈਲਥ ਸੈਂਟਰਾਂ ਦਾ ਜਾਇਜ਼ਾ ਲੈਣ।ਸਦਨ ਅੰਦਰ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ASI ਬੋਹੜ ਸਿੰਘ 'ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਸਦਨ ਵਿਚ ਚੁੱਕਿਆ ਗਿਆ ਸੀ।
ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ
ਇਸ 'ਤੇ ਤੁਰੰਤ ਐਕਸ਼ਨ ਲੈਂਦਿਆਂ ASI ਬੋਹੜ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ. ਜੀ. ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਗੌਰਵ ਯਾਦਵ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8