ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ-ਧਰਨੇ 'ਤੇ ਬੈਠੇ ਕਿਸਾਨਾਂ ਨੂੰ ਜਲਦ ਘਰ ਭੇਜਿਆ ਜਾਵੇ
Tuesday, Sep 03, 2024 - 12:12 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਦਨ ਅੰਦਰ ਚੰਡੀਗੜ੍ਹ 'ਚ ਧਰਨਾ ਲਾ ਕੇ ਬੈਠੇ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁੱਜੇ ਕਿਸਾਨਾਂ ਵਲੋਂ ਬੀਤੇ ਦਿਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਆਲ ਪਾਰਟੀ ਇਕ ਡੈਲੀਗੇਸ਼ਨ ਬਣਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਕਿਸਾਨਾਂ ਨੂੰ ਮਿਲ ਲਿਆ ਜਾਵੇ ਤਾਂ ਫਿਰ ਉਨ੍ਹਾਂ ਨੂੰ ਬੁਲਾ ਲਿਆ ਜਾਵੇ। ਇਸ ਤਰ੍ਹਾਂ ਜਿਹੜੀਆਂ ਮੰਗਾਂ ਉਨ੍ਹਾਂ ਦੀਆਂ ਸੂਬਾ ਸਰਕਾਰ ਅੱਗੇ ਹਨ, ਉਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਹਨ, ਉਹ ਵੀ ਸੁਣੀਆਂ ਜਾਣ।
ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ
ਬਾਜਵਾ ਨੇ ਕਿਹਾ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਫ਼ੌਰੀ ਆਪਣੇ ਘਰਾਂ ਨੂੰ ਭੇਜਿਆ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਏਅਰਪੋਰਟ 'ਤੇ ਕਿਸਾਨ ਆਗੂਆਂ ਨੂੰ ਡਿਟੇਨ ਕਰਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਦਿੱਲੀ ਏਅਰਪੋਰਟ 'ਤੇ 4 ਕਿਸਾਨ ਆਗੂਆਂ ਨੂੰ ਸ੍ਰੀ ਸਾਹਿਬ ਪਾਉਣ ਕਰਕੇ ਰੋਕ ਲਿਆ ਗਿਆ ਅਤੇ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਅੱਗੇ ਚੁੱਕੇ ਅਤੇ ਇਸ ਸੰਬਧੀ ਇਤਰਾਜ਼ ਪ੍ਰਗਟ ਕਰੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8