ਵਿਧਾਨ ਸਭਾ 'ਚ ਧਾਲੀਵਾਲ ਤੇ ਬਾਜਵਾ ਵਿਚਾਲੇ ਖੜਕੀ, ਸਦਨ 'ਚ ਜ਼ੋਰਦਾਰ ਹੰਗਾਮਾ (ਵੀਡੀਓ)

Tuesday, Sep 03, 2024 - 04:10 PM (IST)

ਵਿਧਾਨ ਸਭਾ 'ਚ ਧਾਲੀਵਾਲ ਤੇ ਬਾਜਵਾ ਵਿਚਾਲੇ ਖੜਕੀ, ਸਦਨ 'ਚ ਜ਼ੋਰਦਾਰ ਹੰਗਾਮਾ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਉਸ ਵੇਲੇ ਜ਼ੋਰਦਾਰ ਹੰਗਾਮਾ ਹੋ ਗਿਆ, ਜਦੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਦਰਅਸਲ ਮੁੱਖ ਮੰਤਰੀ ਮਾਨ ਵਲੋਂ ਪੇਸ਼ ਕੀਤੇ ਬਿੱਲ 'ਤੇ ਕੁਲਦੀਪ ਸਿੰਘ ਧਾਲੀਵਾਲ ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਬੋਲ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਅਜਿਹੀਆਂ ਬਹੁਤ ਸਾਰੀਆਂ ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਜਾਣਦੇ ਹਨ, ਜੋ ਕਿ ਅੰਮ੍ਰਿਤਸਰ 'ਚ ਹਨ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਭੜਕ ਗਏ ਅਤੇ ਕਹਿਣ ਲੱਗੇ ਕਿ ਤੁਸੀਂ ਉਨ੍ਹਾਂ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕਰ ਲਓ।

ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ

ਇਸ ਦੌਰਾਨ ਪੂਰੇ ਸਦਨ 'ਚ ਰੌਲਾ ਪੈ ਗਿਆ ਅਤੇ ਸਾਰੇ ਮੈਂਬਰ ਆਪਣੀਆਂ ਸੀਟਾਂ ਤੋਂ ਉੱਠ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਭ ਨੂੰ ਆਪਣੀਆਂ ਸੀਟਾਂ 'ਤੇ ਬੈਠਣ ਲਈ ਕਿਹਾ ਗਿਆ। ਵਿਧਾਨ ਸਭਾ ਦੇ ਸਦਨ ਅੰਦਰ ਇਸ ਨੂੰ ਲੈ ਕੇ ਕਾਫੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News