ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਭਲਕੇ ਪੇਸ਼ ਕੀਤਾ ਜਾਵੇਗਾ ਬਜਟ

Tuesday, Mar 25, 2025 - 04:32 PM (IST)

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਭਲਕੇ ਪੇਸ਼ ਕੀਤਾ ਜਾਵੇਗਾ ਬਜਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਨੂੰ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਜਿੱਥੇ ਅੱਜ ਹਾਈ ਵੋਲਟੇਜ ਤਾਰਾਂ ਦਾ ਮੁੱਦਾ ਗੂੰਜਿਆਂ, ਉੱਥੇ ਹੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁੱਦਾ ਵੀ ਚੁੱਕਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਲਾਲ ਡੋਰੇ ਅੰਦਰ ਆਉਂਦੇ ਪਲਾਟਾਂ ਦੇ ਕਬਜ਼ਾ ਧਾਰਕਾਂ ਲਈ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਸਦਨ 'ਚ ਸਭ ਤੋਂ ਵੱਡੇ ਮੁੱਦੇ ਪਾਣੀ ਦੇ ਸੰਕਟ ਬਾਰੇ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ। ਵਿਧਾਇਕ ਗੁਰਦੇਵ ਸਿੰਘ ਮਾਨ ਵਲੋਂ ਇਸ ਸਬੰਧੀ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਹੋਣਗੀਆਂ ਬਲਦਾਂ ਤੇ ਕੁੱਤਿਆਂ ਦੀਆਂ ਦੌੜਾਂ! ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ

ਹੁਣ ਭਲਕੇ ਸਦਨ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News