ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
Friday, Mar 06, 2026 - 02:20 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਐਤਵਾਰ 8 ਮਾਰਚ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਵੇਰੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਜ਼ਬਰਦਸਤ ਹੰਗਾਮਾ ਕਰ ਦਿੱਤਾ ਅਤੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ। ਪੰਜਾਬ 'ਚ ਲਾਅ ਅਤੇ ਆਰਡਰ ਦੀ ਸਥਿਤੀ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕਾਂਗਰਸੀਆਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਵਿਧਾਨ ਸਭਾ ਚੋਂ ਵਾਕ ਆਊਟ ਕਰ ਦਿੱਤਾ ਗਿਆ।
ਕਾਂਗਰਸ ਨੇ ਆਪ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਵਿਧਾਨ ਸਭਾ ਕੰਪਲੈਕਸ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਾਏ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਐਨਕਾਊਂਟਰਾਂ 'ਤੇ ਸਰਕਾਰ ਨੂੰ ਘੇਰਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਲਾਅ ਐਂਡ ਆਰਡਰ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਅਤੇ ਪ੍ਰਦਰਸ਼ਨ ਮਗਰੋਂ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕਆਊਟ ਕਰ ਦਿੱਤਾ।
