ਪੰਜਾਬ ਵਿਧਾਨ ਸਭਾ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ (ਵੀਡੀਓ)
Thursday, Jul 10, 2025 - 11:32 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋ ਗਈ। ਇਸ ਦੌਰਾਨ ਸਦਨ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਵਾਲਿਆਂ 'ਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਡਾ. ਰਤਨ ਸਿੰਘ ਜੱਗੀ, ਨਾਇਕ ਸੁਰਿੰਦਰ ਸਿੰਘ ਅਤੇ ਲਾਸ ਨਾਇਕ ਬਲਜੀਤ ਸਿੰਘ ਦੇ ਨਾਂ ਸ਼ਾਮਲ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਅਮਨ ਅਰੋੜਾ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਵੀ ਸ਼ਰਧਾਂਜਲੀ ਦੇਣ ਦੀ ਗੱਲ ਆਖੀ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਨੂੰ ਲੈ ਕੇ ਸਦਨ 'ਚ ਜ਼ਿਕਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੰਜੇ ਵਰਮਾ ਨੂੰ ਸਿਰਫ ਇਸ ਮਾਰ ਦਿੱਤਾ ਗਿਆ ਕਿ ਲਾਰੈਂਸ ਗੈਂਗ ਨੇ ਇਹ ਗੱਲ ਕਹੀ ਕਿ ਸੰਜੇ ਵਰਮਾ ਨੇ ਸਾਡੇ ਮੈਸਜ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਇਨ੍ਹਾਂ ਸਾਰੀਆਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ ਵਿੱਛੜੀਆਂ ਰੂਹਾਂ ਲਈ ਸਦਨ ਅੰਦਰ 2 ਮਿੰਟ ਦਾ ਮੌਨ ਰੱਖਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮੁਲਾਜ਼ਮ ਰਾਤੋ-ਰਾਤ ਗਾਇਬ! ਚਿੰਤਾ 'ਚ ਡੁੱਬਾ ਪਰਿਵਾਰ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਅੱਜ ਦੁਪਹਿਰ 2 ਵਜੇ ਕੈਬਨਿਟ ਮੀਟਿੰਗ ਸੱਦ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਦੌਰਾਨ ਵਿਧਾਨ ਸਭਾ 'ਚ ਪੇਸ਼ ਹੋਣ ਵਾਲੇ ਬਿੱਲ ਅਤੇ ਮਤੇ ਪੇਸ਼ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਬਿੱਲਾਂ ਅਤੇ ਮਤਿਆਂ ਨੂੰ ਭਲਕੇ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8