ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

Thursday, Oct 22, 2026 - 11:31 AM (IST)

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ। ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਤਰ੍ਹਾਂ ਸੰਗਰੂਰ 'ਚ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਵਿੱਛੜੀਆਂ ਰੂਹਾਂ ਦੀ ਯਾਦ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਦਨ ਦੀ ਕਰਾਵਾਈ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਹੁਣ ਵਿਧਾਨ ਸਭਾ ਦੀ ਕਾਰਵਾਈ ਭਲਕੇ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਿਸ ਦੌਰਾਨ ਵਿਧਾਨਿਕ ਕੰਮਕਾਰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ

ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ। ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਘਰ 'ਚ ਪਏ ਵੈਣ (ਵੀਡੀਓ)

ਸਬੰਧਿਤ ਵਿਭਾਗਾਂ ਦੇ ਮੰਤਰੀਆਂ ਅੱਗੇ ਇਹ ਮੁੱਦੇ ਉਠਾ ਕੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਜਾਵੇਗੀ ਅਤੇ ਜ਼ਰੂਰੀ ਕੰਮਾਂ ਨੂੰ ਪੂਰਾ ਕਰਨ ਲਈ ਮਿਆਦ ਤੈਅ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਦੀਆਂ ਲਟਕਦੀਆਂ ਸਮੱਸਿਆਵਾਂ ਅਤੇ ਵਿਕਾਸ ਯੋਜਨਾਵਾਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਯਤਨ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News