ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Friday, Sep 26, 2025 - 07:20 PM (IST)

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ- ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਪਹਿਲਾ ਦਿਨ ਹੰਗਾਮੇ ਭਰਪੂਰ ਰਿਹਾ। ਪਹਿਲੇ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਰੋਧੀ ਧਿਰ 'ਤੇ ਤਿੱਖੇ ਹਮਲੇ ਬੋਲੇ। ਆਪਣੇ ਸੰਬੋਧਨ ਦੌਰਾਨ ਕਰਦੇ ਹੋਏ ਕਿਹਾ ਕਿ ਜਿਸ ਕੋਲ ਜਿੰਨਾ ਦਿਮਾਗ ਹੈ, ਉਸ ਨੇ ਉਨੀ ਹੀ ਗੱਲ ਕੀਤੀ ਹੈ। ਕੁਝ ਲੋਕ ਅਜਿਹੇ ਔਖੇ ਸਮੇਂ ਵੀ ਸਿਰਫ਼ ਸਿਆਸਤ ਹੀ ਕਰਦੇ ਹਨ। ਅਸੀਂ ਸਪੈਸ਼ਲ ਸੈਸ਼ਨ ਕੋਈ ਰਾਜਨੀਤੀ ਕਰਨ ਜਾਂ ਗਾਲ੍ਹਾਂ ਖਾਣ ਲਈ ਨਹੀਂ ਬੁਲਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਉਪਰੰਤ ਸਦਨ ਦੀ ਕਾਰਵਾਈ ਨੂੰ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਦਿੱਲੀ ਤੱਕ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News