ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ, ਸਦਨ ''ਚ ਹੰਗਾਮਾ ਹੋਣ ਦੇ ਆਸਾਰ
Friday, Sep 26, 2025 - 12:03 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਚੁੱਕੀ ਹੈ। ਵਿਧਾਨ ਸਭਾ ਅੰਦਰ ਪੰਜਾਬ 'ਚ ਆਏ ਹੜ੍ਹਾਂ ਦੇ ਮੁੱਦਿਆਂ 'ਤੇ ਬਹਿਸ ਹੋ ਸਕਦੀ ਹੈ, ਜਿਸ ਦੌਰਾਨ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਘੇਰਿਆ ਜਾ ਸਕਦਾ ਹੈ ਅਤੇ ਸਦਨ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਰਾਹਤ ਬਚਾਅ ਕਾਰਜਾਂ ਜਾਂ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ, ਪ੍ਰਿੰਸੀਪਲਾਂ ਨੇ ਨਾ ਕੀਤਾ ਆਹ ਕੰਮ ਤਾਂ...
ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਇਸ ਦੌਰਾਨ 27 ਤੇ 28 ਤਾਰੀਖ਼ (ਸ਼ਨੀਵਾਰ-ਐਤਵਾਰ) ਨੂੰ ਸਦਨ ਦੀ ਕਾਰਵਾਈ ਬੰਦ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8