ਪੰਜਾਬ ਵਿਧਾਨ ਸਭਾ ''ਚ PM ਮੋਦੀ ਖ਼ਿਲਾਫ਼ ਨਾਅਰੇਬਾਜ਼ੀ! ਤਖ਼ਤੀਆਂ ਲੈ ਕੇ ਆਏ ਮੈਂਬਰ
Friday, Sep 26, 2025 - 03:36 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ। ਇਸ ਦੌਰਾਨ ਮੈਂਬਰਾਂ ਵੱਲੋਂ 'ਮੋਦੀ ਜੀ ਜੁਮਲੇ ਬੰਦ ਕਰੋ' ਦੇ ਨਾਅਰੇ ਲਗਾਏ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ
ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਵਿਚੋਂ ਅੱਜ ਤਕ ਇਕ ਵੀ ਰੁਪਈਏ ਜਾਰੀ ਨਹੀਂ ਕੀਤਾ ਗਿਆ। ਵਿੱਤ ਮੰਤਰੀ ਦੇ ਭਾਸ਼ਣ ਮਗਰੋਂ ਸੱਤਾਧਿਰ ਦੇ ਸਾਰੇ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਿਸ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8