ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ੍ਹ
Wednesday, Nov 06, 2019 - 12:18 PM (IST)
ਚੰਡੀਗੜ੍ਹ (ਵਰੁਣ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਪੁੱਜੀਆਂ ਮਹਾਨ ਹਸਤੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਹਰਿਆਣਾ ਦੇ ਰਾਜਪਾਲ ਨੂੰ 550ਵੇਂ ਪ੍ਰਕਾਸ਼ ਪੁਰਬ 'ਤੇ ਜਾਰੀ ਗੁਰੂ ਨਾਨਕ ਦੇਵ ਜੀ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਵੀ ਇਹ ਸਨਮਾਨ ਦਿੱਤਾ ਗਿਆ।