ਵਿਧਾਨ ਸਭਾ ਇਜਲਾਸ : ਸ੍ਰੀ ਦਰਬਾਰ ਸਾਹਿਬ ''ਚ ''ਬੀਬੀਆਂ'' ਵਲੋਂ ਕੀਰਤਨ ਕਰਨ ਦਾ ਮਤਾ ਪਾਸ
Thursday, Nov 07, 2019 - 11:38 AM (IST)

ਚੰਡੀਗੜ੍ਹ (ਵਰੁਣ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ 'ਚ ਬੀਬੀਆਂ ਦੇ ਕੀਰਤਨ ਕਰਨ ਬਾਰੇ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬੀਬੀਆਂ ਲਈ ਸ੍ਰੀ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਇਸ 'ਤੇ ਅਕਾਲੀ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਮਤੇ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਮਾਮਲਾ ਐੱਸ. ਜੀ. ਪੀ. ਸੀ. ਦਾ ਹੈ ਪਰ ਢੀਂਡਸਾ ਵਲੋਂ ਵਿਰੋਧ ਦੇ ਬਾਵਜੂਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਦਨ 'ਚ ਮਤਾ ਪੇਸ਼ ਕਰ ਦਿੱਤਾ ਗਿਆ ਅਤੇ ਸਦਨ 'ਚ ਸਰਵ ਸਹਿਮਤੀ ਨਾਲ ਇਹ ਮਤਾ ਪਾਸ ਹੋ ਗਿਆ।