ਪੰਜਾਬ ਵਿਧਾਨ ਸਭਾ ਦਾ 'ਵਿਸ਼ੇਸ਼ ਇਜਲਾਸ' ਅੱਜ ਤੋਂ, ਖੇਤੀ ਕਾਨੂੰਨਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈ ਸਕਦੇ ਨੇ 'ਕੈਪਟਨ'

Monday, Oct 19, 2020 - 08:41 AM (IST)

ਪੰਜਾਬ ਵਿਧਾਨ ਸਭਾ ਦਾ 'ਵਿਸ਼ੇਸ਼ ਇਜਲਾਸ' ਅੱਜ ਤੋਂ, ਖੇਤੀ ਕਾਨੂੰਨਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈ ਸਕਦੇ ਨੇ 'ਕੈਪਟਨ'

ਜਲੰਧਰ (ਧਵਨ) : ਕੇਂਦਰ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 19 ਅਕਤੂਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਅੱਜ ਵੱਜੇਗੀ 'ਘੰਟੀ', ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

ਮੁੱਖ ਮੰਤਰੀ ਪਿਛਲੇ 2 ਦਿਨਾਂ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਪਣੇ ਕਰੀਬੀ ਸਾਥੀਆਂ ਨਾਲ ਇਸ ਮਾਮਲੇ ਸਬੰਧੀ ਵਿਚਾਰ ਕਰਨ 'ਚ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਆਪਣੇ ਪਹਿਲੇ ਕਾਰਜਕਾਲ ਦੌਰਾਨ ਨਦੀ ਜਲ ਨਾਲ ਸੰਬੰਧਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਕੇ ਇਤਿਹਾਸਕ ਕਦਮ ਚੁੱਕਿਆ ਸੀ।

ਇਹ ਵੀ ਪੜ੍ਹੋ : ਨਰਾਤਿਆਂ 'ਚ ਕਲਯੁਗੀ ਮਾਂ ਦਾ ਘਿਨੌਣਾ ਕਾਂਡ, ਮਾਸੂਮ ਧੀ ਨੂੰ ਮਾਰ ਲਾਸ਼ ਨੂੰ ਨੁਹਾ ਕੇ ਮੰਜੇ 'ਤੇ ਪਾਇਆ

ਹੁਣ ਵੀ ਸਮੁੱਚੇ ਸਿਆਸੀ ਨੇਤਾਵਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ 'ਚ ਚੁੱਕੇ ਜਾਣ ਵਾਲੇ ਕਦਮ ਵੱਲ ਲੱਗੀਆਂ ਹੋਈਆਂ ਹਨ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਕਿਸਾਨਾਂ ਦੇ ਹੱਕ 'ਚ ਕੋਈ ਵੱਡਾ ਕਦਮ ਵੀ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੇ ਫਿਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੱਸਿਆ ਤੰਜ, ਜਾਣੋ ਕੀ ਬੋਲੇ

ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਹਿੰਦੇ ਆ ਰਹੇ ਹਨ ਕਿ ਕਿਸਾਨਾਂ ਅਤੇ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਉਹ ਆਖਰੀ ਸਾਹ ਤਕ ਲੜਾਈ ਲੜਨਗੇ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਕਾਨੂੰਨਾਂ 'ਚ ਜ਼ਰੂਰੀ ਸੋਧ ਕੀਤੀ ਜਾ ਸਕਦੀ ਹੈ, ਜਿਸ ਨਾਲ ਕੇਂਦਰੀ ਖੇਤੀ ਕਾਨੂੰਨਾਂ ਦਾ ਪ੍ਰਭਾਵ ਪੰਜਾਬ ਦੇ ਕਿਸਾਨਾਂ ’ਤੇ ਨਾ ਪਵੇ।


 


author

Babita

Content Editor

Related News