ਪੰਜਾਬ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ, ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ

Thursday, Mar 17, 2022 - 01:22 PM (IST)

ਪੰਜਾਬ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ, ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ

ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਸੀ। ਵਿਧਾਨ ਸਭਾ ਦੀ ਕਾਰਵਾਈ 'ਚ ਹਿੱਸਾ ਲੈਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਜਿੱਤੇ ਹੋਏ ਵਿਧਾਇਕ ਵਿਧਾਨ ਸਭਾ 'ਚ ਪੁੱਜੇ, ਜਿਨ੍ਹਾਂ ਵੱਲੋਂ ਅੱਜ ਸਹੁੰ ਚੁੱਕੀ ਗਈ। ਇਸ ਮੌਕੇ ਅਨਮੋਲ ਗਗਨ ਮਾਨ, ਸ਼ੀਤਲ ਅੰਗੂਰਾਲ, ਬਲਜਿੰਦਰ ਕੌਰ, ਬਲਜੀਤ ਕੌਰ, ਸਰਦਾਰ ਸਰਵਣ ਸਿੰਘ, ਡਾ. ਅਮਨਦੀਪ ਕੌਰ ਅਰੋੜਾ, ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਰਣਬੀਰ ਸਿੰਘ, ਬਲਕਾਰ ਸਿੰਘ ਸਿੱਧੂ, ਸੁਖਪਾਲ ਖਹਿਰਾ, ਕੁੰਵਰ ਵਿਜੇ ਪ੍ਰਤਾਪ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰ ਵਿਧਾਇਕਾਂ ਨੇ ਵੀ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਨੂੰ ਡਾ. ਇੰਦਰਬੀਰ ਸਿੰਘ ਨਿੱਝਰ ਪ੍ਰਟੈਮ ਸਪੀਕਰ ਨੇ ਸਹੁੰ ਚੁਕਵਾਈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੁਰੀ ਖ਼ਬਰ, ਕੋਲਾ ਸੰਕਟ ਕਾਰਨ ਬਿਜਲੀ ਦੇ ਵੱਡੇ ਕੱਟ ਲੱਗਣ ਦਾ ਖ਼ਦਸ਼ਾ

117 ਵਿਧਾਇਕਾਂ 'ਚੋਂ ਪਠਾਨਕੋਟ ਤੋਂਂ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਮੁਕੇਰੀਆਂ ਤੋਂ ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਸਹੁੰ ਨਹੀਂ ਚੁੱਕੀ ਹੈ। ਦੋਵੇਂ ਵਿਧਾਇਕ 22 ਤਾਰੀਖ਼ ਨੂੰ ਵਿਧਾਨ ਸਭਾ ਸੈਸ਼ਨ ਦੇ ਅਖ਼ਰੀਲੇ ਦਿਨ ਸਹੁੰ ਚੁੱਕਣਗੇ। ਸਹੁੰ ਚੱਕ ਸਮਾਗਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ ਗਈ। ਡੇਰਾ ਬਾਬਾ ਨਾਨਕ ਤੋਂ ਜਿੱਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਧਾਨ ਸਭਾ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਉਹ ਵਿਰੋਧੀ ਧਿਰ ਦੇ ਮੈਂਬਰ ਵੱਜੋਂ ਪੰਜਾਬ ਦੇ ਮਸਲਿਆਂ ਨੂੰ ਲਗਾਤਾਰ ਚੁੱਕਣਗੇ। 

ਇਹ ਵੀ ਪੜ੍ਹੋ : 'ਮਿਸ ਪੰਜਾਬਣ' ਮੁਕਾਬਲੇ ਦੇ ਨਾਂ 'ਤੇ ਅੱਤਿਆਚਾਰ! ਕੋਰਟ ਦੇ ਦਖ਼ਲ ਮਗਰੋਂ ਰਿਹਾਅ ਹੋਈ ਕੁੜੀ ਨੇ ਕੀਤੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News