ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ, ਵਿੱਤ ਮੰਤਰੀ ਪੇਸ਼ ਕਰਨਗੇ 3 ਮਹੀਨੇ ਦਾ ਬਜਟ
Tuesday, Mar 22, 2022 - 10:41 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਮਹੀਨੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ 37 ਹਜ਼ਾਰ ਕਰੋੜ ਰੁਪਏ ਦਾ ਤੈਅ ਕੀਤਾ ਗਿਆ ਹੈ। ਵਿਧਾਨ ਸਭਾ 'ਚ ਵੋਟ ਆਨ ਅਕਾਊਂਟ ਬਿੱਲ ਵੀ ਪੇਸ਼ ਕੀਤਾ ਜਾਵੇਗਾ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਸਰਕਾਰੀ ਸਕੂਲਾਂ 'ਚ ਫਿਰ ਬਣੇਗਾ 'ਮਿਡ ਡੇਅ' ਮੀਲ, ਬੱਚਿਆਂ ਦੇ ਸਵਾਦ ਮੁਤਾਬਕ ਬਦਲੇਗਾ ਮੈਨਿਊ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ