ਪੰਜਾਬ ਵਿਧਾਨ ਸਭਾ 'ਚ ਜ਼ਬਰਦਸਤ ਹੰਗਾਮਾ, ਵਿਸ਼ਵਾਸ ਮਤੇ 'ਤੇ ਸਰਕਾਰ ਨੂੰ ਘੇਰ ਰਹੇ ਵਿਰੋਧੀ

09/27/2022 12:55:01 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੇ ਜਾ ਰਹੇ ਵਿਸ਼ਵਾਸ ਮਤੇ 'ਤੇ ਵਿਰੋਧੀ ਧਿਰਾਂ ਵੱਲੋਂ ਸਦਨ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਵਿਸ਼ਵਾਸ ਮਤਾ ਲਿਆਉਣ ਦਾ ਕੋਈ ਹੱਕ ਨਹੀਂ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਗਵਾਹ ਵਜੋਂ ਤਲਬ ਕਰਨ ਦਾ ਮਾਮਲਾ : ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਜਾ ਰਿਹਾ ਇਹ ਪ੍ਰਸਤਾਵ ਸੰਵਿਧਾਨ ਦੇ ਖ਼ਿਲਾਫ਼ ਹੈ। ਸਦਨ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਬੋਲਣਾ ਸ਼ੁਰੂ ਕੀਤਾ ਤਾਂ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : 3 ਅਕਤੂਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਸ਼ੁਰੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita