ਪੰਜਾਬ ਵਿਧਾਨ ਸਭਾ ''ਚ ਲਲਕਾਰੇ ਮਾਰਦਿਆਂ ਵਿਰੋਧੀਆਂ ਨੂੰ ਬੋਲੇ ਹਰਪਾਲ ਚੀਮਾ-ਆਓ ਅੱਖਾਂ ''ਚ ਅੱਖਾਂ ਪਾ ਕੇ ਗੱਲ ਕਰੋ
Thursday, Sep 29, 2022 - 03:32 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਵੱਲੋਂ ਜੰਮ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਲਕਾਰੇ ਮਾਰਦਿਆਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਖ 'ਚ ਅੱਖ ਪਾ ਕੇ ਗੱਲ ਕਰਨ ਲਈ। ਉਨ੍ਹਾਂ ਕਿਹਾ ਕਿ ਪਰਾਲੀ, ਬਿਜਲੀ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਉਨ੍ਹਾਂ ਨਾਲ ਅੱਖ 'ਚ ਅੱਖ ਪਾ ਕੇ ਗੱਲ ਕਰੋ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਭ੍ਰਿਸ਼ਟਾਚਾਰ ਦਾ ਹਮੇਸ਼ਾ ਸਾਥ ਦਿੱਤਾ ਹੈ ਅਤੇ ਭਾਜਪਾ ਦੇ ਹੱਥ ਠੋਕੇ ਬਣੇ ਹੋਏ ਹਨ।
ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਅੱਜ ਭਾਜਪਾ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕਾਂਗਰਸੀਆਂ ਨੂੰ ਲਲਕਾਰਦਿਆਂ ਕਿਹਾ ਕਿ ਇਹ ਭਾਜਪਾ ਤੋਂ ਪੈਸਾ ਲੈ ਕੇ ਆਪਣੀ ਪਾਰਟੀ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 'ਆਪਰੇਸ਼ਨ ਲੋਟਸ' ਕਾਂਗਰਸ ਦੇ ਵੱਖ-ਵੱਖ ਸੂਬਿਆਂ 'ਚ ਕਾਮਯਾਬ ਹੋਇਆ। ਉਨ੍ਹਾਂ ਕਿਹਾ ਕਿ ਇਸ ਨੂੰ ਪੰਜਾਬ 'ਚ ਫੇਲ੍ਹ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਵਾਲੇ ਭਾਜਪਾ ਦੇ ਪਿੱਠੂ ਬਣੇ ਹੋਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਅੱਜ ਦਲਿਤਾਂ ਦੇ ਮੁੱਦਿਆਂ 'ਤੇ ਗੱਲ ਹੋਣੀ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : PGI 'ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ ਅਤੇ ਅੱਜ ਦਲਿਤਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਗੱਲ ਕਰਨੀ ਸੀ, ਜੋ ਇਹ ਰੋਕ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਤੋਂ ਕਾਂਗਰਸੀ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਪਹਿਲੇ ਦਿਨ ਮੰਗ ਕਰ ਰਹੇ ਸੀ ਕਿ ਵਿਧਾਨ ਸਭਾ ਦਾ ਸੈਸ਼ਨ ਲੰਬਾ ਚੱਲੇ ਪਰ ਹੁਣ ਸਭ ਮੁੱਦਿਆਂ ਤੋਂ ਭੱਜ ਰਹੇ ਹਨ। ਉਨ੍ਹਾਂ ਫਿਰ ਕਾਂਗਰਸੀਆਂ ਨੂੰ ਕਿਹਾ ਕਿ ਅਸੀਂ ਤੁਹਾਡੀ ਹਰ ਗੱਲ ਦਾ ਜਵਾਬ ਦੇ ਰਹੇ ਹਾਂ ਅਤੇ ਸਾਹਮਣੇ ਆ ਕੇ ਗੱਲ ਕਰੋ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਆਗੂ ਜੇਲ੍ਹ ਦੀ ਹਵਾ ਖਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ