ਪੰਜਾਬ ਵਿਧਾਨ ਸਭਾ 'ਚ SC ਬੱਚਿਆਂ ਦੇ ਵਜ਼ੀਫਾ ਮੁੱਦੇ 'ਤੇ ਬਹਿਸ ਜਾਰੀ, ਵਿਰੋਧੀ ਕਰ ਰਹੇ ਹੰਗਾਮਾ
Thursday, Sep 29, 2022 - 05:10 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵੱਲੋਂ ਗੈਰ ਸਰਕਾਰੀ ਮਤਾ ਰੱਖਿਆ ਗਿਆ ਅਤੇ ਐੱਸ. ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਆਪ ਵਿਧਾਇਕਾਂ ਨੇ ਕਿਹਾ ਕਿ ਐੱਸ. ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ ਸਿਰ ਨਹੀਂ ਮਿਲਦੇ। ਇਸ ਕਾਰਨ ਉਨ੍ਹਾਂ ਦੇ ਸਰਟੀਫਿਕੇਟ ਵਿੱਦਿਅਕ ਅਦਾਰਿਆਂ ਵੱਲੋਂ ਨਹੀਂ ਦਿੱਤੇ ਜਾਂਦੇ।
ਵਿਧਾਇਕਾਂ ਨੇ ਮੰਗ ਕੀਤੀ ਕਿ ਐੱਸ. ਸੀ. ਬੱਚਿਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਆਪ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਰੀਬ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਬਹੁਤ ਸੁਚੇਤ ਹਨ।
ਵਿਧਾਇਕਾਂ ਨੇ ਕਿਹਾ ਕਿ ਜੋ ਵੀ ਗੜਬੜੀਆਂ ਹੋਈਆਂ ਹਨ, ਅਸੀਂ ਉਨ੍ਹਾਂ ਨੂੰ ਦਰੁੱਸਤ ਕਰਾਂਗੇ ਅਤੇ ਆਮ ਆਦਮੀ ਪਾਰਟੀ ਵੱਲੋਂ ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ। ਕਾਂਗਰਸ ਵੱਲੋਂ ਹੰਗਾਮਾ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ 'ਤੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸਪੀਕਰ ਨੂੰ ਮੰਗ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ