ਪੰਜਾਬ ਵਿਧਾਨ ਸਭਾ 'ਚ ਉੱਠਿਆ ਗੈਂਗਸਟਰ ਦੀਪਕ ਟੀਨੂੰ ਦਾ ਮੁੱਦਾ, ਹੰਗਾਮੇ ਦੌਰਾਨ ਭਰੋਸਗੀ ਮਤੇ 'ਤੇ ਬਹਿਸ ਜਾਰੀ

Monday, Oct 03, 2022 - 03:32 PM (IST)

ਪੰਜਾਬ ਵਿਧਾਨ ਸਭਾ 'ਚ ਉੱਠਿਆ ਗੈਂਗਸਟਰ ਦੀਪਕ ਟੀਨੂੰ ਦਾ ਮੁੱਦਾ, ਹੰਗਾਮੇ ਦੌਰਾਨ ਭਰੋਸਗੀ ਮਤੇ 'ਤੇ ਬਹਿਸ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਭਰੋਸਗੀ ਮਤੇ 'ਤੇ ਬਹਿਸ ਜਾਰੀ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਕ ਕਵਿਤਾ ਸੁਣਾ ਕੇ ਭਾਜਪਾ ਦੇ 'ਆਪਰੇਸ਼ਨ ਲੋਟਸ' ਦੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰੀ ਤਰੀਕੇ ਨਾਲ ਆਪਣੀ ਸਰਕਾਰ ਨਾ ਬਣਾ ਸਕਣ ਕਾਰਨ ਹੁਣ ਬੌਖ਼ਲਾ ਗਈ ਹੈ। ਭਰੋਸਗੀ ਮਤੇ 'ਤੇ ਬੋਲਦਿਆਂ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਭਾਜਪਾ ਦੇ ਸਮਰਥਨ 'ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਪਰ ਜੋ ਪ੍ਰਸਤਾਵ ਸਦਨ 'ਚ ਲਿਆਂਦਾ ਗਿਆ ਹੈ, ਉਹ ਲਿਆਉਣ ਲਈ ਲੋੜ ਨਹੀਂ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, ਅੱਜ 3 ਘੰਟੇ ਬੰਦ ਰਹਿਣਗੇ ਰੇਲਵੇ ਟਰੈਕ

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਕੋਈ ਸਾਜ਼ਿਸ਼ ਕੀਤੀ ਹੈ ਤਾਂ ਉਸ ਦੇ ਖ਼ਿਲਾਫ਼ ਸਬੂਤ ਸਾਹਮਣੇ ਰੱਖਣੇ ਚਾਹੀਦੇ ਹਨ ਅਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਦੇ ਦੋਸ਼ੀ ਹਨ, ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਫ਼ਰਾਰ ਹੋਏ ਗੈਂਗਸਟਰਾਂ ਬਾਰੇ ਬੋਲਦਿਆਂ ਕਿਹਾ ਕਿ ਇਹ ਸਰਕਾਰ ਦੀ ਬੜੀ ਵੱਡੀ ਅਣਗਹਿਲੀ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਦੀਪਕ ਟੀਨੂੰ ਦਾ ਮੁੱਦਾ, ਸਦਨ 'ਤੋਂ ਕੀਤਾ ਵਾਕਆਊਟ

ਸਦਨ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੁਲਸ ਹਿਰਾਸਤ 'ਚੋਂ ਫ਼ਰਾਰ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ 34 ਕੇਸਾਂ 'ਚ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਫ਼ਸੋਸ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਹੱਲ ਕਰਨ 'ਚ ਇਕ ਅਹਿਮ ਭੂਮਿਕਾ ਨਿਭਾਉਣੀ ਸੀ ਪਰ ਉਹ ਫ਼ਰਾਰ ਹੋ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਟਿਆਲਾ ਤੋਂ  ਨਾਮੀ ਤਸਕਰ ਤੇ ਗੈਂਗਸਟਰ ਅਮਰੀਕ ਸਿੰਘ ਵੀ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ 'ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ

ਉਨ੍ਹਾਂ ਕਿਹਾ ਕਿ ਇਹ ਦੋਵੇਂ ਏ-ਗ੍ਰੇਡ ਦੇ ਗੈਂਗਸਟਰ ਸਨ ਅਤੇ ਇਨ੍ਹਾਂ ਨੂੰ ਫ਼ਰਾਰ ਕਰਾਉਣ 'ਚ ਪੁਲਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਮੇਰੀ ਗੁਜ਼ਾਰਿਸ਼ ਹੈ ਕਿ ਇਸ 'ਤੇ ਮੁੱਖ ਮੰਤਰੀ ਸਦਨ 'ਚ ਆ ਕੇ ਆਪਣਾ ਬਿਆਨ ਦੇਣ ਅਤੇ ਇੰਸਪੈਕਟਰਾਂ ਜਾਂ ਥਾਣੇਦਾਰਾਂ ਤੱਕ ਕੰਮ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਦੀ ਹੈ ਜਾਂ ਡੀ. ਜੀ. ਪੀ. ਪੰਜਾਬ ਦੀ ਹੈ। ਹਾਲਾਂਕਿ ਭਰੋਸਗੀ ਮਤੇ 'ਤੇ ਜਾਰੀ ਬਹਿਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News