ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ
Monday, Jun 19, 2023 - 03:40 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰ ਬਾਅਦ ਸ਼ੁਰੂ ਕੀਤੀ ਗਈ। ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ 'ਤੇ, ਰੈਲੀ ਨੂੰ ਕਰਨਗੇ ਸੰਬੋਧਨ
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਲਾਲ ਸਿੰਘ ਨੇ ਸੰਦੀਪ ਨੰਗਲ ਅੰਬੀਆ ਨੂੰ ਵੀ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਸਦਨ ਅੰਦਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਡਿਸ਼ਾ ਰੇਲ ਹਾਦਸੇ 'ਚ ਮਾਰੇ ਗਏ 300 ਤੋਂ ਜ਼ਿਆਦਾ ਲੋਕਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ 'ਤਲਾਬ' ਬਣਾਉਣ 'ਚ ਇਹ 2 ਜ਼ਿਲ੍ਹੇ ਸਭ ਤੋਂ ਅੱਗੇ, ਜਾਣੋ ਬਾਕੀ ਜ਼ਿਲ੍ਹਿਆਂ ਦਾ ਹਾਲ
ਸਦਨ ਅੰਦਰ ਮੌਨ ਧਾਰਨ ਕਰਕੇ ਇਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੰਗਲਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਭਲਕੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰ ਗੁਰਦੁਆਰਾ ਸੋਧ ਬਿੱਲ ਲੈ ਕੇ ਆਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ