ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ, ਇਸ ਦਿਨ ਹੋਵੇਗੀ ਸ਼ੁਰੂਆਤ
Monday, Feb 17, 2025 - 10:26 AM (IST)

ਚੰਡੀਗੜ੍ਹ (ਅੰਕੁਰ)- ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦਾ ਇਜਲਾਸ 24 ਫਰਵਰੀ ਨੂੰ ਸੱਦ ਲਿਆ ਹੈ। ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 4 ਸਤੰਬਰ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ’ਚ ਕਾਰਜ ਪ੍ਰਣਾਲੀ ਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ ਸੋਮਵਾਰ ਨੂੰ ਸਵੇਰੇ 11 ਵਜੇ ਇਜਲਾਜ ਸੱਦਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8