ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

Friday, Mar 21, 2025 - 05:47 PM (IST)

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਕੀਤੀ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਪੂਰ ਰਿਹਾ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ। ਇਥੇ ਦੱਸ ਦੇਈਏ ਕਿ ਜਿਵੇਂ ਹੀ ਰਾਜਪਾਲ ਆਪਣੇ ਭਾਸ਼ਣ ਦੌਰਾਨ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ। 

ਇਹ ਵੀ ਪੜ੍ਹੋ : ਜਰਮਨੀ ਤੋਂ ਆਈ ਮੰਦਭਾਗੀ ਖ਼ਬਰ: ਅੰਤਰਰਾਸ਼ਟਰੀ ਕਵੀ ਚੈਨ ਸਿੰਘ ਚੱਕਰਵਰਤੀ ਦੇ ਪੋਤੇ ਦੀ ਹੋਈ ਮੌਤ

ਬਜਟ ਸੈਸ਼ਨ ਦੌਰਾਨ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਲਈ ਕਿਸਾਨਾਂ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁੱਦਾ ਵੀ ਗੂੰਜਿਆ। ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਹਰੀਕੇ- ਜੀਰਾ-ਬਠਿੰਡਾ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਆਉਂਦਾ ਹੈ। ਪਹਿਲਾਂ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਪਿਛਲੇ ਲੰਬੇਂ ਸਮੇਂ ਤੋਂ ਨਹੀਂ ਕੀਤਾ ਜਾ ਸਕਿਆ ਸੀ। ਹੁਣ ਕੰਮ ਸ਼ੁਰੂ ਹੋਣ ਵਾਲਾ ਹੈ। ਹੁਣ ਜ਼ਮੀਨ ਦੀ ਪ੍ਰਾਪਤੀ ਹੋ ਚੁੱਕੀ ਹੈ। ਇਸ 'ਤੇ ਵਿਧਾਇਕ ਨਰੇਸ਼ ਨੇ ਕਿਹਾ ਕਿ ਜੋ ਜ਼ਮੀਨ ਐਕਵਾਈਰ ਹੋਈ ਹੈ, ਉਸ ਦਾ ਮੁਆਵਜ਼ਾ ਲੋਕਾਂ ਨੂੰ ਨਹੀਂ ਮਿਲਿਆ ਹੈ, ਅਜਿਹੇ ਵਿਚ ਪੁਲ਼ ਕਿਵੇਂ ਬਣੇਗਾ।  25-25 ਫੁੱਟ ਦੇ ਪੈਸੇ ਦਾ ਕੋਈ ਹਿਸਾਬ ਨਹੀਂ ਦੇ ਰਿਹਾ। ਮੰਤਰੀ ਨੇ ਕਿਹਾ ਕਿ ਭੁਗਤਾਨ ਕਰ ਦਿੱਤਾ ਗਿਆ ਹੈ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਕੰਮ ਸ਼ੁਰੂ ਹੋ ਜਾਵੇਗਾ ।  ਇਕ ਘੰਟਾ 40 ਮਿੰਟ ਦੀ ਕਾਰਵਾਈ ਤੋਂ ਬਾਅਦ ਇਜਲਾਸ ਸੋਮਵਾਰ ਲਈ ਮੁਲਤਵੀ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ 
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਕੁੱਲ੍ਹ ਵਿਚ ਪਿੰਡ ਦੀ 50 ਏਕੜ ਜ਼ਮੀਨ ਵਿਚ ਸਫੈਦੇ ਦੇ ਦਰੱਖਤ ਹਨ। ਦਰੱਖਤ ਸੁੱਕ ਚੁੱਕੇ ਹਨ। ਇਲਾਕੇ ਦੇ ਵਿਧਾਇਕ ਉਨ੍ਹਾਂ ਸਫੈਦੇ ਦੇ ਦਰੱਖਤਾਂ ਨੂੰ ਹਟਾ ਦੇਣਗੇ ਅਤੇ ਉਥੇ ਫੂਡ ਪ੍ਰੋਸੈਸਿੰਗ ਪਲਾਂਟ ਲਗਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ :  ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਡਾਕਖਾਨਾ, ਥੱਪੜੋ-ਥੱਪੜੀ ਹੋਏ ਮੁਲਾਜ਼ਮ ਤੇ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News