ਵਿਧਾਨ ਸਭਾ ਦੇ ਬਾਹਰ ਖਹਿਰਾ ਤੇ ਬੈਂਸ ਦਾ ਪ੍ਰਦਰਸ਼ਨ, ਅਕਾਲੀਆਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

Monday, Aug 27, 2018 - 07:10 PM (IST)

ਵਿਧਾਨ ਸਭਾ ਦੇ ਬਾਹਰ ਖਹਿਰਾ ਤੇ ਬੈਂਸ ਦਾ ਪ੍ਰਦਰਸ਼ਨ, ਅਕਾਲੀਆਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਚੰਡੀਗੜ੍ਹ— ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਿਪੋਰਟ ਲੀਕ ਕਰਨ 'ਚ ਮੇਰਾ ਕੋਈ ਵੀ ਹੱਥ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵਿਧਾਨ ਸਭਾ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਕਾਲੀਆਂ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਧਾਨ ਸਭਾ 'ਚ ਅਕਾਲੀਆਂ ਨੂੰ ਘੇਰਨਗੇ।


Related News