ਪੰਜਾਬ ਵਿਧਾਨ ਸਭਾ ਸੈਸ਼ਨ ’ਚ ਕਾਂਗਰਸ ਦੀ ਮੰਗ, ਸਾਲ ’ਚ ਘੱਟੋ-ਘੱਟ 100 ਦਿਨ ਤੱਕ ਚੱਲੇ ਕਾਰਵਾਈ
Monday, Mar 21, 2022 - 04:27 PM (IST)
ਚੰਡੀਗੜ੍ਹ (ਵੈੱਬ ਡੈਸਕ)— ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੀ ਦੂਜੇ ਦਿਨ ਦੀ ਕਾਰਵਾਈ ਕੀਤੀ ਗਈ। ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਕਾਂਗਰਸ ਨੇ ਵੱਡੀ ਮੰਗ ਰੱਖੀ ਹੈ। ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਸਾਲ ’ਚ ਘੱਟੋ-ਘੱਟ 100 ਦਿਨਾਂ ਤੱਕ ਹੋਣੀ ਚਾਹੀਦੀ ਹੈ ਤਾਂਕਿ ਲੋਕਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲ ਸਕੇ। ਇਸ ਦੇ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ 2 ਵਜੇ ਦੇ ਕਰੀਬ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। ਰਾਜਪਾਲ ਬਨਵਾਰੀ ਲਾਲ ਪਰੋਹਿਤ ਦੇ ਭਾਸ਼ਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਕੱਲ੍ਹ ਹੋਵੇਗੀ ਗਵਰਨਰ ਦੇ ਸੰਬੋਧਨ ’ਤੇ ਬਹਿਸ
ਕੱਲ੍ਹ ਯਾਨੀ ਕਿ ਵਿਧਾਨ ਸਭਾ ਦੀ ਤੀਜੇ ਅਤੇ ਆਖ਼ਰੀ ਦਿਨ ਦੀ ਕਾਰਵਾਈ ਹੋਵੇਗੀ। ਜਿਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ। ਇਸ ਦੇ ਬਾਅਦ ਗਵਰਨਰ ਦੇ ਸੰਬੋਧਨ ’ਤੇ ਧੰਨਵਾਦ ਅਤੇ ਬਹਿਸ ਹੋਵੇਗੀ। ਇਸ ਦੇ ਬਾਅਦ 2021-22 ਲਈ ਸਪਲੀਮੈਂਟਰੀ ਐਸਟੀਮੈਟਸ ਦੇ ਇਲਾਵਾ ਵੋਟ ਆਨ ਅਕਾਊਂਟ ਪੇਸ਼ ਕੀਤਾ ਜਾਵੇਗਾ।
ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਚੁੱਕੀ ਸੀ ਵਿਧਾਇਕਾਂ ਨੇ ਸਹੁੰ
ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੀ ਪਹਿਲੇ ਦਿਨ 17 ਮਾਰਚ ਨੂੰ ਵਿਧਾਇਕਾਂ ਨੂੰ ਸਹੁੰ ਚੁੱਕਵਾਈ ਗਈ ਸੀ। 18 ਤਾਰੀਖ਼ ਤੋਂ ਲੈ ਕੇ 20 ਮਾਰਚ ਤੱਕ ਛੁੱਟੀ ਹੋਣ ਕਾਰਨ 3 ਦਿਨ ਵਿਧਾਨ ਦੀ ਕਾਰਵਾਈ ਨਹੀਂ ਹੋਈ ਸੀ।
ਇਹ ਵੀ ਪੜ੍ਹੋ: ‘ਆਪ’ ਵਿਧਾਇਕ ਇੰਨੀ ਮਿਹਨਤ ਕਰਨ ਕਿ ਅੱਗੇ ਵੀ ਭਗਵੰਤ ਮਾਨ ਦੀ ਸਰਕਾਰ ਬਣੇ: ਰਾਘਵ ਚੱਢਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ