ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਗੁਰੂ ਸਾਹਿਬ ਦੇ ਚਰਨਾਂ 'ਚ ਹੋ ਰਿਹਾ : ਕੁਲਦੀਪ ਧਾਲੀਵਾਲ
Monday, Nov 24, 2025 - 02:41 PM (IST)
ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਚੰਡੀਗੜ੍ਹ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਦਾ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ 'ਚ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਜ਼ਿੰਦਗੀ ਦੇ ਇਹ ਪਲ ਸਭ ਤੋਂ ਕੀਮਤੀ ਹਨ। ਗੁਰੂ ਸਾਹਿਬ ਨੇ ਸਾਨੂੰ ਜਬਰ ਅਤੇ ਜ਼ੁਲਮ ਦੇ ਖ਼ਿਲਾਫ਼ ਖੜ੍ਹੇ ਹੋਣ ਦੀ ਸਿੱਖਿਆ ਦਿੱਤੀ ਹੈ। ਅੱਜ ਵੀ ਜਿਹੜੀ ਲੜਾਈ ਹੈ, ਉਨ੍ਹਾਂ ਤਾਕਤਾਂ ਖ਼ਿਲਾਫ਼ ਹੈ, ਜਿਹੜੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿੱਥੇ ਵੀ ਜਬਰ-ਜ਼ੁਲਮ ਦੇ ਖ਼ਿਲਾਫ਼ ਲੜਾਈ ਲੜਨ ਦੀ ਲੋੜ ਪਈ, ਉੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੰਦੇਸ਼ ਲੈ ਕੇ ਪੰਜਾਬੀਆਂ ਨੇ ਇਹ ਲੜਾਈ ਲੜੀ।
ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਵੱਡਾ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਜਬਰ-ਜ਼ੁਲਮ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਾਡੀ ਜ਼ਿੰਦਗੀ ਦਾ ਬਹੁਤ ਕੀਮਤੀ ਦਿਨ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
