ਪੰਜਾਬ ਵਿਧਾਨ ਸਭਾ 'ਚ ਬਾਜਵਾ ਦੀ ਸਿਹਤ ਮੰਤਰੀ ਨਾਲ ਖੜਕੀ, ਗਰਮ ਹੋਇਆ ਮਾਹੌਲ

11/28/2023 4:55:39 PM

ਚੰਡੀਗੜ੍ਹ : ਅੱਜ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਪੁੱਛਿਆ ਤਾਂ ਵਿਧਾਨ ਸਭਾ ਦਾ ਮਾਹੌਲ ਗਰਮਾ ਗਿਆ ਤੇ ਦੋਵੇਂ ਲੀਡਰ ਬਹਿਸ ਕਰਨ ਲੱਗ ਪਏ। ਦਰਅਸਲ ਬਾਜਵਾ ਨੇ ਸਿਹਤ ਮੰਤਰੀ ਨੂੰ ਪੁੱਛਿਆ ਕੇ ਆਮ ਆਦਮੀ ਕਲੀਨਿਕ ਪੂਰੇ ਪੰਜਾਬ 'ਚ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਵਿੱਚ 1 ਵੀ ਮੁਹੱਲਾ ਕਲੀਨਿਕ ਕਿਉਂ ਨਹੀਂ? ਮੇਰੇ ਹਲਕਾ ਕਾਦੀਆਂ ਦੇ ਸਰਕਾਰੀ ਹਸਪਤਾਲਾਂ ਵਿੱਚ ਨਾ ਕੋਈ ਡਾਕਟਰ ਛੱਡਿਆ ਨਾ ਕੋਈ ਸਟਾਫ਼ ਮੈਂਬਰ...ਹੈ ਕੋਈ ਜਵਾਬ! ਸਵਾਲ ਸੁਣਦਿਆਂ ਹੀ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ 'ਚ 35 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ 'ਚ 70 ਹੋਰ ਆਮ ਆਦਮੀ ਕਲੀਨਿਕਾਂ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਜਲਦੀ ਹੀ ਖੋਲ੍ਹ ਦਿੱਤੇ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ, ਗੈਰ-ਕਾਨੂੰਨੀ ਟੈਕਸੀਆਂ ਦਾ ਚੁੱਕਿਆ ਗਿਆ ਮੁੱਦਾ

ਸਿਹਤ ਮੰਤਰੀ ਨੂੰ ਮੁੜ ਸਵਾਲ ਪੁੱਛਦਿਆਂ ਬਾਜਵਾ ਨੇ ਕਿਹਾ ਕਿ ਮੇਰੇ ਹਲਕੇ ਵਿੱਚ ਇਕ ਵੀ ਆਮ ਆਦਮੀ ਕਲੀਨਿਕ ਨਹੀਂ ਹੈ। ਬਾਜਵਾ ਨੇ ਤਲਖੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪਹਿਲਾਂ ਚੱਲਦਾ ਸਾਰਾ ਸਿਹਤ ਢਾਂਚੇ ਦਾ ਕੰਮ ਖਰਾਬ ਕਰਕੇ ਮੁਹੱਲਾ ਕਲੀਨਿਕਾਂ ਵਾਲਾ ਨਵਾਂ ਕੰਮ ਸ਼ੁਰੂ ਕਰ ਲਿਆ ਹੈ। ਇਸ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੂੰ ਭਰੋਸਾ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਜਿੰਨੇ ਇਨ੍ਹਾਂ ਦੇ ਸਬ ਡਵੀਜ਼ਨ ਹਸਪਤਾਲ ਹਨ, ਉਨ੍ਹਾਂ 'ਚ ਡਾਕਟਰ, ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ 'ਚ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਜਟ ਦੀ ਕੋਈ ਕਮੀ ਨਹੀਂ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita