CM ਮਾਨ ਵੱਲੋਂ 3 ਸ਼ਹਿਰਾਂ ਨੂੰ ਪਵਿੱਤਰ ਐਲਾਣਨ ਦੇ ਮਤੇ ''ਤੇ ਪਰਗਟ ਸਿੰਘ ਦਾ ਬਿਆਨ
Monday, Nov 24, 2025 - 04:14 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਨੂੰ ਲੈ ਕੇ ਪੇਸ਼ ਕੀਤੇ ਗਏ ਮਤੇ 'ਤੇ ਬੋਲਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਗਲਿਆਰੇ ਤਾਂ ਪਹਿਲਾਂ ਹੀ ਪਵਿੱਤਰ ਹਨ। ਉਨ੍ਹਾਂ ਕਿਹਾ ਕਿ ਗਲਿਆਰੇ ਵਿਚ ਤਾਂ ਪਹਿਲਾਂ ਹੀ ਕੋਈ ਸ਼ਰਾਬ, ਬੀੜੀ ਜਾਂ ਮੀਟ ਦੀਆਂ ਦੁਕਾਨਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਲੀਅਰ ਕਰਨਾ ਚਾਹੀਦਾ ਹੈ ਕਿ ਅਸੀਂ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਜਾ ਰਹੇ ਹਾਂ ਜਾ ਫਿਰ ਸਿਰਫ਼ ਗਲਿਆਰੇ ਦੀ ਹੀ ਗੱਲ ਕਰ ਰਹੇ ਹਾਂ ਕਿਉਂਕਿ ਗਲਿਆਰੇ ਪਹਿਲਾਂ ਹੀ ਪਵਿੱਤਰ ਹਨ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗਰੂ ਤੇਗ ਬਹਾਦਰ ਜੀ ਨੂੰ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਫਲਸਫ਼ੇ 'ਤੇ ਵੀ ਪਹਿਰਾ ਦੇਣ ਦੀ ਜ਼ਰੂਰਤ ਹੈ। ਆਉਣ ਵਾਲੇ ਸਮੇਂ ਵਿਚ ਪਾਰਲੀਮੈਂਟ ਵਿਚ ਪੰਜ ਬਿੱਲ ਆ ਰਹੇ ਹਨ ਅਤੇ ਸਾਡੇ ਸੰਸਦ ਮੈਂਬਰ ਵੀ ਇਥੇ ਹੀ ਬੈਠੇ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ
ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਗਟ ਸਿੰਘ ਨੂੰ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਅਧਿਕਾਰਤ ਤੌਰ 'ਤੇ ਕੋਈ ਸਰਕਾਰੀ ਹੁਕਮ ਨਹੀਂ ਦਿੱਤੇ ਗਏ ਹਨ। ਹੁਣ ਅਧਿਕਾਰਤ ਤੌਰ 'ਤੇ ਸਦਨ ਵਿਚ ਇਸ ਦੀ ਮਾਨਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਸ ਗਲਿਆਰੇ ਵਿਚ ਕਈ ਹੋਟਲ ਅਜਿਹੇ ਹਨ, ਜਿਨ੍ਹਾਂ ਦੇ ਬਾਰ ਵੀ ਚੱਲਦੇ ਹਨ ਜਾਂ ਆਪਣੇ ਮੈਨਿਊ ਵਿਚ ਨਾਨ ਵੈੱਜ ਵੀ ਸ਼ਾਮਲ ਕਰਦੇ ਹਨ। ਅਸੀਂ ਉਨ੍ਹਾਂ ਦੁਕਾਨਾਂ ਵਾਲੀਆਂ ਲਈ ਮੁੜ ਵਸੇਬੇ ਦਾ ਵੀ ਇੰਤਜ਼ਾਮ ਕਰਨਾ ਹੈ। ਇਸ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਰਬ-ਸਹਿਮਤੀ ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਹੋਇਆ ਅੰਤਿਮ ਸੰਸਕਾਰ, ਰੋਂਦੀ ਹੋਈ ਮਾਂ ਬੋਲੀ, ਮੁਲਜ਼ਮ ਨੂੰ...
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਵਜੋਂ ਐਲਾਨ ਦਾ ਮਤਾ ਪੇਸ਼ ਕੀਤਾ ਗਿਆ। ਇਨ੍ਹਾਂ ਸ਼ਹਿਰਾਂ 'ਚ ਅੰਮ੍ਰਿਤਸਰ ਦਾ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਲ ਹਨ। ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਕ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗਲਿਆਰਾ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਨੇ ਇਹ ਵੀ ਕਿਹਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਪਰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅਖੀਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਅਹਿਮ ਐਲਾਨ ਕਰਦਿਆਂ ਇਸ ਸਬੰਧੀ ਇਕ ਮਤਾ ਵਿਧਾਨ ਸਭਾ ਦੇ ਵਿੱਚ ਰੱਖਿਆ, ਜਿਸ ਨੂੰ ਸਮੂਹ ਧਿਰਾਂ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਅਧਿਕਾਰ ਤੌਰ 'ਤੇ ਇਹ ਤਿੰਨੇ ਧਾਰਮਿਕ ਸ਼ਹਿਰ ਵਿੱਚ ਮੀਟ, ਸ਼ਰਾਬ, ਤੰਬਾਕੂ ਦੀਆਂ ਦੁਕਾਨਾਂ ਨਹੀਂ ਖੁੱਲ੍ਹ ਸਕਣੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
