ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਭਰੋਸਗੀ ਮਤੇ 'ਤੇ ਹੋਵੇਗੀ ਬਹਿਸ
Monday, Oct 03, 2022 - 02:12 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸਗੀ ਮਤੇ 'ਤੇ ਸਦਨ ਅੰਦਰ ਅੱਜ ਬਹਿਸ ਹੋਵੇਗੀ ਅਤੇ ਵੋਟਿੰਗ ਵੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ 'ਤੇ 'ਆਪਰੇਸ਼ਨ ਲੋਟਸ' ਦੇ ਤਹਿਤ ਵਿਧਾਇਕਾਂ ਦੀ ਖ਼ਰੀਦ-ਫਰੋਖ਼ਤ ਦਾ ਦੋਸ਼ ਲਾਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, ਅੱਜ 3 ਘੰਟੇ ਬੰਦ ਰਹਿਣਗੇ ਰੇਲਵੇ ਟਰੈਕ
ਇਸ ਦੇ ਮੱਦੇਨਜ਼ਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 27 ਸਤੰਬਰ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ ਸੀ। ਇਹ ਵੀ ਦੱਸ ਦੇਈਏ ਕਿ ਵਿਧਾਨ ਸਭਾ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਆਪਣੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਦੇ ਮਾਮਲੇ 'ਚ ਘਿਰੀ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ 'ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ
ਕਾਂਗਰਸੀ ਵਿਧਾਇਕਾਂ ਨੇ 2 ਦਿਨ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ 'ਤੇ ਜੰਮ ਕੇ ਹੰਗਾਮਾ ਵੀ ਕਾਤ। ਕਾਂਗਰਸ ਸਰਾਰੀ ਦੀ ਬਰਖ਼ਾਸਤਗੀ ਦੀ ਮੰਗ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ