ਪੰਜਾਬ ਵਿਧਾਨ ਸਭਾ ਸੈਸ਼ਨ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ
Friday, Aug 24, 2018 - 03:35 PM (IST)

ਚੰਡੀਗੜ੍ਹ (ਰਵਿੰਦਰ) : ਪੰਜਾਬ ਵਿਧਾਨ ਸਭਾ ਦਾ 'ਮਾਨਸੂਨ ਇਜਲਾਸ' ਅੱਜ ਤੋਂ ਸ਼ੁਰੂ ਹੋ ਗਿਆ, ਜੋ ਕਿ 28 ਅਗਸਤ ਤੱਕ ਚੱਲੇਗਾ। ਇਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ 'ਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ, ਛੱਤੀਸਗੜ੍ਹ ਦੇ ਰਾਜਪਾਲ ਬਲਰਾਮ ਦਾਸ ਜੀ ਟੰਡਨ, ਸਾਬਕਾ ਮੰਤਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ ਤੇ ਬਾਕੀ ਸ਼ਾਮਲ ਸਨ।
ਸ਼ਰਧਾਂਜਲੀਆਂ ਦੇਣ ਮਗਰੋ ਸਦਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਇਸੇ ਦੌਰਾਨ 'ਆਪ' ਵਿਧਾਇਕ ਕੰਵਰ ਸੰਧੂ ਨੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸਦਨ ਦੀ ਕਾਰਵਾਈ ਵਧਾਏ ਜਾਣ ਦੀ ਮੰਗ ਕੀਤੀ। ਰਾਣ ਕੇ. ਪੀ. ਸਿੰਘ ਨੇ ਕਿਹਾ ਕਿ ਇਸ ਵਿਸ਼ੇ 'ਤੇ ਬਾਅਦ 'ਚ ਵਿਚਾਰ ਕੀਤਾ ਜਾਵੇਗਾ।