CM ਮਾਨ ਮਗਰੋਂ ਸਪੀਕਰ ਨੂੰ ਵੀ ਨਹੀਂ ਮਿਲੀ ਵਿਦੇਸ਼ ਦੌਰੇ ਲਈ ਮਨਜ਼ੂਰੀ, ਸਿਆਸੀ ਕਾਨਫ਼ਰੰਸ ਲਈ ਜਾਣਾ ਸੀ USA

Saturday, Aug 03, 2024 - 11:14 AM (IST)

CM ਮਾਨ ਮਗਰੋਂ ਸਪੀਕਰ ਨੂੰ ਵੀ ਨਹੀਂ ਮਿਲੀ ਵਿਦੇਸ਼ ਦੌਰੇ ਲਈ ਮਨਜ਼ੂਰੀ, ਸਿਆਸੀ ਕਾਨਫ਼ਰੰਸ ਲਈ ਜਾਣਾ ਸੀ USA

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਵਿਦੇਸ਼ ਜਾਣ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਵਿਚ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਾਮਲ ਹੋਣ ਲਈ ਜਾਣਾ ਸੀ ਪਰ ਕੇਂਦਰ ਸਰਕਾਰ ਵੱਲੋਂ ਇਸ ਲਈ ਮਨਜ਼ੂਰੀ ਨਹੀਂ ਦਿੱਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਓਲੰਪਿਕ ਵਿਚ ਭਾਰਤੀ ਹਾਕੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਪੈਰਿਸ ਜਾਣ ਲਈ ਮਨਜ਼ੂਰੀ ਨਹੀਂ ਸੀ ਦਿੱਤੀ ਗਈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਓਲੰਪਿਕ ਮੈਚ ਵੇਖਣ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਜਾਣਕਾਰੀ ਮੁਤਾਬਕ ਅਮਰੀਕਾ ਵਿਚ 4 ਤੋਂ 7 ਅਗਸਤ ਨੂੰ ਹੋਣ ਵਾਲੀ ਇਸ ਕਾਨਫ਼ਰੰਸ ਵਿਚ ਤਕਰੀਬਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ 3 ਹਜ਼ਾਰ ਤੋਂ ਵੱਧ ਵਿਧਾਇਕਾਂ ਨੇ ਇਕੱਠੇ ਹੋਣਾ ਸੀ। ਇਸ ਵਿਚ ਭਾਰਤ ਦੇ ਵੀ ਕਈ ਸੂਬਿਆਂ ਤੋਂ ਵਿਧਾਇਕਾਂ ਨੇ ਜਾਣ ਦੀ ਇਜਾਜ਼ਤ ਮੰਗੀ ਸੀ, ਜਿਨ੍ਹਾਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹਨ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਦੌਰੇ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਸੂਬਿਆਂ ਦੇ ਵਿਧਾਇਕਾਂ ਨੂੰ ਵੀ ਮਨਜ਼ੂਰੀ ਨਹੀਂ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ - ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਇਸ ਸਬੰਧੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਿੱਛੇ ਸਿਆਸੀ ਏਜੰਡਾ ਦੱਸਿਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਕਾਨਫ਼ਰੰਸ ਵਿਚ ਦੁਨੀਆ ਦੇ 3 ਹਜ਼ਾਰ ਤੋਂ ਵੱਧ ਵਿਧਾਇਕਾਂ ਨੇ ਇਕੱਠੇ ਹੋਣਾ ਸੀ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਵਿਚਾਰ ਸਾਂਝੇ ਕਰਨੇ ਸਨ। ਇਸ ਲਈ ਦੇਸ਼ ਦੇ ਕਈ ਹੋਰ ਵਿਧਾਇਕ ਵੀ ਜਾ ਰਹੇ ਹਨ। ਇਸੇ ਲਈ ਉਨ੍ਹਾਂ ਵੱਲੋਂ ਵੀ ਇਸ ਲਈ ਅਪਲਾਈ ਕੀਤਾ ਗਿਆ ਸੀ। ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਬਿਨਾਂ ਕੋਈ ਵਜ੍ਹਾ ਦੱਸੇ ਕਲੀਅਰੈਂਸ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਕੇਰਲ ਦੇ ਵਿਧਾਨ ਸਭਾ ਸਪੀਕਰਾਂ ਨੂੰ ਵੀ ਕਲੀਅਰੈਂਸ ਨਹੀਂ ਦਿੱਤੀ ਗਈ, ਜਿਸ ਤੋਂ ਲੱਗਦਾ ਹੈ ਕਿ ਵਿਰੋਧੀ ਧਿਰ ਦੇ ਲੀਡਰਾਂ ਨੂੰ ਹੀ ਟਾਰਗੇਟ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News