ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਦਲ ਤੇ ''ਆਪ'' ਵਲੋਂ ਵਾਕਆਊਟ
Friday, Jan 17, 2020 - 11:29 AM (IST)
![ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਦਲ ਤੇ ''ਆਪ'' ਵਲੋਂ ਵਾਕਆਊਟ](https://static.jagbani.com/multimedia/2020_1image_11_29_057701064harpal00.jpg)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਅਕਾਲੀ ਦਲ ਦੇ ਮੈਂਬਰ ਵਿਧਾਨ ਸਭਾ 'ਚ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਏ ਸੀ ਅਤੇ ਪ੍ਰਸ਼ਨਕਾਲ ਖਤਮ ਕਰਨ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ, ਜਦੋਂ ਕਿ ਆਮ ਆਦਮੀ ਪਾਰਟੀ ਵਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਕਿ ਵਿਧਾਨ ਸਭਾ ਦੇ ਸਪੀਕਰ ਵਲੋਂ ਵਿਰੋਧੀ ਪਾਰਟੀਆਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਪਾਰਟੀ ਦੇ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ।