ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ 'ਵਿਸ਼ੇਸ਼ ਇਜਲਾਸ' ਸ਼ੁਰੂ
Wednesday, Nov 06, 2019 - 11:06 AM (IST)
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਸਦਨ 'ਚ ਪੁੱਜ ਚੁੱਕੇ ਹਨ। ਅੱਜ ਦਾ ਦਿਨ ਪੰਜਾਬ ਅਤੇ ਹਰਿਆਣਾ ਲਈ ਇਤਿਹਾਸਕ ਦਿਨ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਵੰਡ ਤੋਂ ਬਾਅਦ ਹਰਿਆਣਾ ਨਾਲ ਇਹ ਸਾਂਝਾ ਸੈਸ਼ਨ ਪਹਿਲੀ ਵਾਰ ਹੋ ਰਿਹਾ ਹੈ। ਸਦਨ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜਪਾਲ ਵੀ. ਪੀ. ਸਿੰਘ ਬਦਨੌਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਹਨ।