ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ, ਗੈਰ-ਕਾਨੂੰਨੀ ਟੈਕਸੀਆਂ ਦਾ ਚੁੱਕਿਆ ਗਿਆ ਮੁੱਦਾ
Tuesday, Nov 28, 2023 - 03:20 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਵਾਲ-ਜਵਾਬ ਸ਼ੁਰੂ ਹੋਏ ਅਤੇ ਮੰਤਰੀਆਂ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ।
ਇਜਲਾਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੁੱਛਿਆ ਕਿ ਕੀ ਪੰਜਾਬ ਸਰਕਾਰ ਨੇ ਫ਼ਸਲਾਂ ਨੂੰ ਲੈ ਕੇ ਅਜੇ ਤੱਕ ਕੋਈ ਮੁਆਵਜ਼ਾ ਦਿੱਤਾ ਹੈ ਜਾਂ ਨਹੀਂ ਤਾਂ ਉਨ੍ਹਾਂ ਨੂੰ ਜਵਾਬ ਦਿੱਤਾ ਗਿਆ ਕਿ ਕਿਸਾਨਾਂ ਨੂੰ ਇਹ ਮੁਆਵਜ਼ਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਗੈਰ ਕਾਨੂੰਨੀ ਟੈਕਸੀਆਂ ਦਾ ਮੁੱਦਾ ਸਦਨ 'ਚ ਚੁੱਕਿਆ। ਇਸ 'ਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2023 ਪਾਲਿਸੀ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : School Teachers ਲਈ ਖ਼ੁਸ਼ਖ਼ਬਰੀ, ਸਿੱਖਿਆ ਵਿਭਾਗ ਨੇ ਜਾਰੀ ਕੀਤੀ Notification
ਇਸ 'ਚ ਓਲਾ, ਊਬਰ ਅਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਅਜੇ ਕੋਈ ਟੈਕਸੀ ਬਿਨਾ ਪੀਲੀ ਨੰਬਰ ਪਲੇਟ ਦੇ ਚੱਲ ਰਹੀ ਹੈ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8