ਧਰਮਸੋਤ ਤੇ ਗਿਲਜੀਆਂ ਮਗਰੋਂ ਹੁਣ ਇਸ ਸਾਬਕਾ ਮੰਤਰੀ ਖ਼ਿਲਾਫ਼ ਜਾਂਚ ਕਰੇਗੀ ਵਿਜੀਲੈਂਸ!
Sunday, Jun 12, 2022 - 11:17 AM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਅਤੇ ਸੰਗਤ ਸਿੰਘ ਗਿਲਜੀਆਂ ਮਗਰੋਂ ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਸਕਦੀ ਹੈ। ਦਰਅਸਲ ਠੇਕੇਦਾਰਾਂ ਦੀ ਯੂਨੀਅਨ ਨੇ ਸਾਬਕਾ ਮੰਤਰੀ ਆਸ਼ੂ 'ਤੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਕਰਨ ਦੇ ਦੋਸ਼ ਲਾਏ ਹਨ। ਜੇਕਰ ਇਹ ਦੋਸ਼ ਸਾਬਿਤ ਹੁੰਦੇ ਹਨ ਤਾਂ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਗਰਮੀ ਦਾ ਕਹਿਰ : 10 ਸਾਲਾਂ ਬਾਅਦ ਚੱਲੀ ਸਭ ਤੋਂ ਵੱਧ 'ਲੂ', ਪਾਰਾ 44 ਡਿਗਰੀ ਤੋਂ ਪਾਰ
ਵਿਜੀਲੈਂਸ ਇਸ ਗੱਲ ਦਾ ਪਤਾ ਲਗਾਵੇਗੀ ਕਿ ਪੰਜਾਬ ਦੀਆਂ ਕਰੀਬ 2500 ਮੰਡੀਆਂ 'ਚ ਲੇਬਰ ਅਤੇ ਟਰਾਂਸਪੋਰਟੇਸ਼ਨ ਮੁਹੱਈਆ ਕਰਵਾਉਣ ਦੇ ਟੈਂਡਰਾਂ 'ਤੇ ਸਾਲ 2017-18 'ਚ ਕਿੰਨਾ ਖ਼ਰਚ ਆਇਆ ਅਤੇ ਸਾਲ 2020 'ਚ ਕਿੰਨਾ ਖ਼ਰਚ ਆਇਆ। ਦੱਸਣਯੋਗ ਹੈ ਕਿ ਪੰਜਾਬ 'ਚ ਲਗਭਗ 2500 ਮੰਡੀਆਂ ਹਨ ਅਤੇ ਅਨਾਜ ਦੀ ਢੋਆ-ਢੁਆਈ ਤੋਂ ਇਲਾਵਾ ਹੋਰ ਕੰਮ ਲਗਾਤਾਰ ਚੱਲਦਾ ਹੈ। ਇਸ ਦੇ ਲਈ ਲੇਬਰ ਅਤੇ ਟਰਾਂਸਪੋਰਟੇਸ਼ਨ ਦੀ ਲੋੜ ਹੁੰਦੀ ਹੈ।
ਇਹ ਵੀ ਪੜ੍ਹੋ : ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ 'ਤੇ ਬੈਠੇ ਸਿਆਸੀ ਲੋਕਾਂ ਦੇ ਕਰੀਬੀਆਂ ਨੂੰ CM ਮਾਨ ਦੀ ਚਿਤਾਵਨੀ
ਇਸ ਲਈ ਕੋਰੜਾਂ ਰੁਪਏ ਦੇ ਕਰੀਬ 700 ਟੈਂਡਰ ਹਰ ਸਾਲ ਅਲਾਟ ਕੀਤੇ ਜਾਂਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਇਨ੍ਹਾਂ ਟੈਂਡਰਾਂ 'ਚ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ, ਜੋ ਸਿੱਧਾ ਮੰਤਰੀ ਅਤੇ ਅਧਿਕਾਰੀਆਂ ਦੀ ਜੇਬ 'ਚ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ