ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਟਵਾਰਖ਼ਾਨੇ 'ਚ ਛਾਪਾ, ਪਟਵਾਰੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ

Monday, Jul 29, 2024 - 02:34 PM (IST)

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਟਵਾਰਖ਼ਾਨੇ 'ਚ ਛਾਪਾ, ਪਟਵਾਰੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ

ਡੇਰਾਬੱਸੀ (ਅਨਿਲ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਡੇਰਾਬੱਸੀ ਪਟਵਾਰਖ਼ਾਨੇ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪਟਵਾਰੀ ਤਜਿੰਦਰ ਸਿੰਘ ਭੱਟੀ ਅਤੇ ਉਸ ਦੇ ਸਾਥੀ ਸੁਰਿੰਦਰ ਸਿੰਘ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡੇਰਾਬੱਸੀ ਵਾਸੀ ਗਿਆਨ ਚੰਦ ਦੀ ਸ਼ਿਕਾਇਤ 'ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਡੇਰਾਬੱਸੀ ਪਟਵਾਰਖ਼ਾਨੇ ਵਿੱਚ ਛਾਪਾ ਮਾਰਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ

ਇਸ ਦੌਰਾਨ ਪਟਵਾਰੀ ਤਜਿੰਦਰ ਸਿੰਘ ਭੱਟੀ ਅਤੇ ਉਸ ਦੇ ਸਾਥੀ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗਿਆਨ ਚੰਦ ਦੇ ਮੁਤਾਬਕ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ ਪਟਵਾਰੀ ਡੇਢ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਦੀ ਵੀਡੀਓ ਰਿਕਾਰਡਿੰਗ ਉਸ ਕੋਲ ਹੈ ਅਤੇ ਉਸ ਨੇ ਵਿਜੀਲੈਂਸ ਦੀ ਟੀਮ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 17 ਸਾਲਾਂ ਦੇ ਮੁੰਡੇ 'ਤੇ ਪੁਲਸ ਦਾ ਥਰਡ ਡਿਗਰੀ ਟਾਰਚਰ, ਦੇਖੋ ਤਸਵੀਰਾਂ

ਦੱਸਣਯੋਗ ਹੈ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਰਿਸ਼ਵਤਖੋਰੀ ਖ਼ਿਲਾਫ਼ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਉਕਤ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News