ਪੰਜਾਬ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ

Friday, Nov 17, 2023 - 11:12 AM (IST)

ਪੰਜਾਬ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ/ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦੰਦਾਂ ਦੇ ਡਾਕਟਰਾਂ ਨੂੰ ਲੈ ਕੇ ਬੇਹੱਦ ਜ਼ਰੂਰੀ ਖ਼ਬਰ, ਚਿੰਤਾ ਭਰਿਆ ਹੈ ਪੂਰਾ ਮਾਮਲਾ

ਉਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਪੁੱਤਰ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ 'ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਸਾਲ ਦੇ ਅਖ਼ੀਰ ਤੱਕ ਫਿਰ ਮਿਲੇਗਾ ਵੱਡਾ ਲਾਭ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ 'ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News