ਪੰਜਾਬ ਵਿਜੀਲੈਂਸ ਬਿਊਰੋ ਦੇ 4 ਅਧਿਕਾਰੀ ਤਬਦੀਲ
Tuesday, Feb 12, 2019 - 01:50 AM (IST)

ਚੰਡੀਗਡ਼੍ਹ, (ਭੁੱਲਰ)- ਪੰਜਾਬ ਵਿਜੀਲੈਂਸ ਬਿਊਰੋ ਵਿਚ ਵੱਖ-ਵੱਖ ਜ਼ਿਲਿਆਂ ’ਚ ਤਾਇਨਾਤ 4 ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ। ਬਿਊਰੋ ਦੇ ਮੁੱਖ ਨਿਰਦੇਸ਼ਕ ਵੀ.ਕੇ. ਉਪਲ ਵਲੋਂ ਜਾਰੀ ਤਬਾਦਲਾ ਹੁਕਮਾਂ ਅਨੁਸਾਰ ਪ੍ਰੀਤੀਪਾਲ ਸਿੰਘ ਐਸ.ਪੀ. ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਨੂੰ ਸੰਗਰੂਰ, ਪਰਵੀਨ ਕੁਮਾਰ ਐਸ.ਪੀ. ਹੁਸ਼ਿਆਰਪੁਰ ਨੂੰ ਵਿਜੀਲੈਂਸ ਬਿਊਰੋ ਰੇਂਜ ਜਲੰਧਰ, ਹੰਸ ਰਾਜ ਡੀ.ਐਸ.ਪੀ. ਸੰਗਰੂਰ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਦਲਵੀਰ ਸਿੰਘ ਨੂੰ ਫਗਵਾਡ਼ਾ ਤੋਂ ਤਬਦੀਲ ਕਰਕੇ ਇੰਚਾਰਜ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਲਗਾਇਆ ਗਿਆ ਹੈ।