ਪੰਜਾਬ ਵਿਜੀਲੈਂਸ ਬਿਊਰੋ ਨੂੰ ਵੱਡੀ ਸਫ਼ਲਤਾ, ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚੇ 5 ''ਪੁਲਸ ਮੁਲਾਜ਼ਮ''

Saturday, Apr 17, 2021 - 09:08 AM (IST)

ਪੰਜਾਬ ਵਿਜੀਲੈਂਸ ਬਿਊਰੋ ਨੂੰ ਵੱਡੀ ਸਫ਼ਲਤਾ, ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚੇ 5 ''ਪੁਲਸ ਮੁਲਾਜ਼ਮ''

ਪਟਿਆਲਾ/ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਸਿਟੀ ਥਾਣਾ ਸਮਾਣਾ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਐਸ. ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸੇ ਕੇਸ ਵਿੱਚ ਦੋ ਹੋਰ ਪੁਲਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਲੱਗਾ 'ਵੀਕੈਂਡ ਲਾਕਡਾਊਨ', UK ਵੇਰੀਐਂਟ ਦੀ ਪੁਸ਼ਟੀ ਮਗਰੋਂ ਲਿਆ ਗਿਆ ਫ਼ੈਸਲਾ (ਵੀਡੀਓ)  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਸ ਮੁਲਾਜ਼ਮਾਂ ਵੱਲੋਂ ਉਸ ਤੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ਵੱਸਦੇ ਪੰਜਾਬੀ ਨੇ ਲੱਖਾਂ ਖ਼ਰਚ ਕੇ ਪਿੰਡ ਨੂੰ ਦਿੱਤਾ ਅਨੋਖਾ ਤੋਹਫ਼ਾ, ਤਸਵੀਰਾਂ ਦੇਖ ਤੁਸੀਂ ਵੀ ਕਰੋਗੇ ਤਾਰੀਫ਼ਾਂ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ. ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਸ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News