ਠੇਕੇਦਾਰ ਦਾ ਚੈੱਕ ਕਲੀਅਰ ਕਰਨ ਲਈ 11 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਧਨੌਲਾ ਦਾ ਲੇਖਾਕਾਰ ਕਾਬੂ
Saturday, Jul 05, 2025 - 12:27 PM (IST)

ਬਰਨਾਲਾ/ਚੰਡੀਗੜ੍ਹ (ਵਿਵੇਕ ਸਿੰਧਵਾਨੀ, ਰਵੀ, ਅੰਕੁਰ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇਕ ਠੇਕੇਦਾਰ ਦੀ ਸ਼ਿਕਾਇਤ ਤੋਂ ਬਾਅਦ ਅਮਲ ’ਚ ਲਿਆਂਦੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਮੁਲਜ਼ਮ ਨੇ 2,21,402 ਰੁਪਏ ਉਸ ਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਵਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 11,000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ-ਹੱਥੀਂ ਕਾਬੂ ਕਰ ਲਿਆ ਗਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ। ਇਸ ਸਬੰਧ ’ਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8