ਰਿਸ਼ਵਤ ਲੈਣ ਦੇ ਮਾਮਲੇ ''ਚ ਥਾਣਾ ਇੰਚਾਰਜ ਅਤੇ ਏ. ਐੱਸ. ਆਈ ਰੰਗੇ ਹੱਥੀ ਗ੍ਰਿਫਤਾਰ

Thursday, Oct 05, 2017 - 08:37 AM (IST)

ਰਿਸ਼ਵਤ ਲੈਣ ਦੇ ਮਾਮਲੇ ''ਚ ਥਾਣਾ ਇੰਚਾਰਜ ਅਤੇ ਏ. ਐੱਸ. ਆਈ  ਰੰਗੇ ਹੱਥੀ ਗ੍ਰਿਫਤਾਰ

ਮੋਹਾਲੀ (ਹਰਪ੍ਰੀਤ ਜਸੋਵਾਲ) — ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੋਹਾਲੀ ਜ਼ਿਲੇ ਦੇ ਅਧੀਨ ਪੈਂਦੇ ਮੁਬਾਰਕਪੁਰ ਪੁਲਸ ਚੌਕੀ ਦੇ ਇੰਚਾਰਜ ਸਾਹਿਬ ਸਿੰਘ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਥਾਣਾ ਰਾਮਪੁਰਾਫੂਲ 'ਚ ਤਾਇਨਾਤ ਏ. ਐੱਸ. ਆਈ. ਜਗਦੇਵ ਸਿੰਘ ਨੂੰ ਵੀ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਫਲਾਇੰਗ ਸੁਕਏਰਡ 1 ਏਟ ਮੋਹਾਲੀ ਦੀ ਟੀਮ ਨੇ ਰੰਗੇ ਹੱਥੀ ਕਾਬੂ ਕੀਤਾ ਹੈ।
ਪੁਲਸ ਨੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News